ਸਰਪੰਚੀ ਦੇ ਕਾਗਜ਼ ਰੱਦ ਹੋਏ ਤਾਂ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ‘ਤੇ ਜਾ ਚੜ੍ਹਿਆ ਸ਼ਖਸ

ਸਰਪੰਚੀ ਦੇ ਕਾਗਜ਼ ਰੱਦ ਹੋਏ ਤਾਂ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ‘ਤੇ ਜਾ ਚੜ੍ਹਿਆ ਸ਼ਖਸ

ਬਰਨਾਲਾ (ਵੀਓਪੀ ਬਿਊਰੋ) ਜ਼ਿਲ੍ਹੇ ਦੇ ਪਿੰਡ ਚੀਮਾ ਵਿੱਚ ਸਰਪੰਚ ਉਮੀਦਵਾਰ ਨਿਰੰਜਨ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਬਾਅਦ ਉਹ ਗੁੱਸੇ ਵਿੱਚ ਉਹ ਪੈਟਰੋਲ ਦੀ ਬੋਤਲ ਲੈ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। ਇਸ ਦੌਰਾਨ ਉਮੀਦਵਾਰ ਨਿਰੰਜਨ ਸਿੰਘ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਗੁੱਸੇ ਦਾ ਪ੍ਰਦਰਸ਼ਨ ਕੀਤਾ।

ਇਸ ਮੌਕੇ ਧਰਨਾਕਾਰੀ ਨਿਰੰਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਪਰ ਬਲਾਕ ਸ਼ਹਿਣਾ ਦੇ ਰਿਟਰਨਿੰਗ ਅਫ਼ਸਰ ਅਤੇ ਹੋਰ ਅਧਿਕਾਰੀਆਂ ਨੇ ਸਿਆਸੀ ਪਹੁੰਚ ਕਾਰਨ ਵਿਰੋਧੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰਵਾ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰਵਾਉਣ ਲਈ ਪੰਚਾਇਤੀ ਜ਼ਮੀਨ ਹੜੱਪਣ ਦੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਸਬੰਧੀ ਰਸਮੀ ਹਲਫ਼ਨਾਮਾ ਦਾਇਰ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਰੱਦ ਕੀਤੇ ਨਾਮਜ਼ਦਗੀ ਪੱਤਰ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਜਾਵੇ। ਇਨਸਾਫ਼ ਮਿਲਣ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖੇਗਾ।

error: Content is protected !!