ਜਾਨ ਬਚਾਉਣ ਲਈ ਸਲਮਾਨ ਖਾਨ ਮੰਗ ਲਵੇ ਲਾਰੈਂਸ ਬਿਸ਼ਨੋਈ ਤੋਂ ਮੁਆਫ਼ੀ :BJP ਆਗੂ

ਸਲਮਾਨ ਖਾਨ ਮੰਗ ਲਵੇ ਲਾਰੈਂਸ ਬਿਸ਼ਨੋਈ ਤੋਂ ਮੁਆਫ਼ੀ :BJP ਆਗੂ

ਦਿੱਲੀ (ਵੀਓਪੀ ਬਿਊਰੋ) NCP ਨੇਤਾ ਬਾਬਾ ਸਿੱਦੀਕੀ ਦੇ ਕਤਲ ਵਿੱਚ ਲਾਰੇਂਸ ਬਿਸ਼ਨੋਈ ਗੈਂਗ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਨੇਤਾ ਹਰਨਾਥ ਸਿੰਘ ਯਾਦਵ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਮੰਗਣ ਦੀ ਸਲਾਹ ਦਿੱਤੀ ਹੈ।

ਯਾਦਵ ਨੇ ਆਪਣੇ ਬਿਆਨ ‘ਚ ਕਿਹਾ ਕਿ ਸਲਮਾਨ ਖਾਨ ਵਲੋਂ ਕਾਲੇ ਹਿਰਨ ਦੇ ਸ਼ਿਕਾਰ ਕੀਤੇ ਜਾਣ ਕਾਰਨ ਬਿਸ਼ਨੋਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਸ ਕਾਰਨ ਸਮਾਜ ‘ਚ ਉਨ੍ਹਾਂ ਖਿਲਾਫ ਕਾਫੀ ਗੁੱਸਾ ਹੈ। ਉਨ੍ਹਾਂ ਨੇ ਸਲਮਾਨ ਖਾਨ ਨੂੰ ਸਮਾਜ ਤੋਂ ਮੁਆਫੀ ਮੰਗ ਕੇ ਇਸ ਮਾਮਲੇ ਨੂੰ ਸੁਲਝਾਉਣ ਦੀ ਅਪੀਲ ਕੀਤੀ ਹੈ।

error: Content is protected !!