ਅੰਮ੍ਰਿਤਪਾਲ ਸਿੰਘ ਨੇ ਕਰਵਾ’ਤਾ ਨੌਜਵਾਨ ਦਾ ਕ×ਤ×ਲ :DGP

ਅੰਮ੍ਰਿਤਪਾਲ ਸਿੰਘ ਨੇ ਕਰਵਾ’ਤਾ ਨੌਜਵਾਨ ਦਾ ਕ×ਤ×ਲ :DGP

 

 

 

ਵੀਓਪੀ ਬਿਊਰੋ- ਹਾਲ ਹੀ ਵਿੱਚ ਪੰਜਾਬ ਦੇ ਫਰੀਦਕੋਟ ਵਿੱਚ ਗੁਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। 9 ਅਕਤੂਬਰ ਨੂੰ ਫਰੀਦਕੋਟ ‘ਚ ‘ਵਾਰਿਸ ਪੰਜਾਬ’ ਦੇ ਸੰਸਥਾਪਕ ਮੈਂਬਰ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ‘ਚ ਪੰਜਾਬ ਦੇ ਡੀਜੀਪੀ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਇਸ ਕਤਲ ਵਿੱਚ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਹੈ। ਵਿਸ਼ੇਸ਼ ਟੀਮ ਬਣਾ ਕੇ ਇਸ ਕਤਲ ਦੀ ਗੁੱਥੀ ਸੁਲਝਾ ਲਈ ਗਈ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਦਾ ਖੁਲਾਸਾ ਕੀਤਾ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਇਸ ਕਤਲ ਵਿੱਚ ਵਿਦੇਸ਼ ਵਿੱਚ ਬੈਠਾ ਗੈਂਗਸਟਰ ਅਰਸ਼ ਡੱਲਾ ਵੀ ਸ਼ਾਮਲ ਸੀ। ਇਸ ਮਾਮਲੇ ‘ਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗੋਲੀਬਾਰੀ ਕਰਨ ਵਾਲਿਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਕਤਲ ਅੰਮ੍ਰਿਤਪਾਲ ਸਿੰਘ ਦੇ ਕਹਿਣ ‘ਤੇ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਨੂੰ 2021 ਵਿੱਚ ‘ਵਾਰਿਸ ਪੰਜਾਬ’ ਗਰੁੱਪ ਦਾ ਖਜ਼ਾਨਚੀ ਬਣਾਇਆ ਗਿਆ ਸੀ। ਦੀਪ ਸਿੱਧੂ ਦੀ ਮੌਤ ਤੋਂ ਬਾਅਦ ਉਹ ਅੰਮ੍ਰਿਤਪਾਲ ਦੇ ਕਰੀਬੀ ਰਹੇ ਪਰ ਬਾਅਦ ਵਿੱਚ ਵੱਖ ਹੋ ਗਏ। ਉਸ ਨੇ ਅੰਮ੍ਰਿਤਪਾਲ ਖਿਲਾਫ ਸੋਸ਼ਲ ਮੀਡੀਆ ‘ਤੇ ਕੁਝ ਪੋਸਟਾਂ ਵੀ ਪਾਈਆਂ ਸਨ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਸਾਰੇ ਪੁਆਇੰਟਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਕਤਲ ਕੇਸ ਦੀ ਜਾਂਚ ਲਈ 4 ਮੈਂਬਰੀ ਐਸਆਈਟੀ ਬਣਾਈ ਗਈ ਸੀ। ਜਿਸ ਵਿੱਚ ਤਿੰਨ ਡੀਐਸਪੀ ਅਤੇ ਇੱਕ ਐਸਪੀ ਸ਼ਾਮਲ ਹੈ।

error: Content is protected !!