AAP ਨੇ ਚਾਰ ਵਿਧਾਨ ਸਭਾ ਸੀਟਾਂ ਲਈ ਐਲਾਨੇ ਆਪਣੇ ਉਮੀਦਵਾਰ, ਇਨ੍ਹਾਂ ਨਾਵਾਂ ‘ਤੇ ਪ੍ਰਗਟਾਇਆ ਭਰੋਸਾ

AAP ਨੇ ਚਾਰ ਵਿਧਾਨ ਸਭਾ ਸੀਟਾਂ ਲਈ ਐਲਾਨੇ ਆਪਣੇ ਉਮੀਦਵਾਰ, ਇਨ੍ਹਾਂ ਨਾਵਾਂ ‘ਤੇ ਪ੍ਰਗਟਾਇਆ ਭਰੋਸਾ

ਚੰਡੀਗੜ੍ਹ (ਵੀਓਪੀ ਬਿਊਰੋ) 13 November ਨੂੰ ਪੰਜਾਬ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਚੋਣ ਕਮਿਸ਼ਨ ਨੇ ਕਰ ਦਿੱਤਾ ਸੀ। ਇਸੇ ਤਹਿਤ ਸਿਆਸੀ ਪਾਰਟੀਆਂ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 4 ਸੀਟਾਂ ‘ਤੇ ਆਪਣੇ ਉਮੀਦਵਾਰ ਐਲਾਨਣ ਦੀ ਪਹਿਲ ਆਮ ਆਦਮੀ ਪਾਰਟੀ ਨੇ ਕਰ ਦਿੱਤੀ ਹੈ, AAP ਨੇ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ, ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ, ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੇ ਈਸ਼ਾਨ ਚੱਬੇਵਾਲ ਨੂੰ ਚੱਬੇਵਾਲ ਤੋਂ ਉਮੀਦਵਾਰ ਐਲਾਨਿਆ ਹੈ।

ਆਮ ਆਦਮੀ ਪਾਰਟੀ ਨੇ ਗਿੱਦੜਬਾਹਾ ਜ਼ਿਮਨੀ ਚੋਣ ਲਈ ਅਕਾਲੀ ਦਲ ਤੋਂ ‘ਆਪ’ ਵਿੱਚ ਆਏ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡਿੰਪੀ ਢਿੱਲੋਂ 28 ਅਗਸਤ ਨੂੰ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਗਿੱਦੜਬਾਹਾ ਆ ਕੇ ਡਿੰਪੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

ਬਰਨਾਲਾ ਜਿਮਨੀ ਚੋਣਾਂ ’ਚ ਕੈਬਨਿਟ ਮੰਤਰੀ ਰਹੇ ਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਮਾਸੀ ਦੇ ਮੁੰਡੇ ਨੂੰ ਟਿਕਟ ਦਿਵਾਉਂਦਿਆਂ ਆਪ ਦੇ ਉਮੀਦਵਾਰ ਵਜੋਂ ਬਰਨਾਲਾ ਤੋਂ ਚੋਣ ਮੈਦਾਨ ’ਚ ਉਤਾਰਨ ’ਤੇ ਮੋਹਰੀ ਰੋਲ ਅਦਾ ਕੀਤਾ ਹੈ।

ਫਿਰ ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ‘ਆਪ’ ਨੇ ਗੁਰਦੀਪ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਸੀ। ਰੰਧਾਵਾ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ ਅਤੇ ਪਾਰਟੀ ਵਰਕਰਾਂ ਨਾਲ ਲਗਾਤਾਰ ਚੋਣਾਂ ਦੀ ਤਿਆਰੀ ਕਰ ਰਹੇ ਸਨ।

error: Content is protected !!