ਭਾਰਤ ਨੂੰ ਅੱਖਾਂ ਦਿਖਾ ਰਹੇ ਕੈਨੇਡਾ ਨੇ ਦਿੱਤਾ ਇੱਕ ਹੋਰ ਝਟਕਾ… ਬਾਹਰੋ ਆ ਕੇ ਕੰਮ ਕਰਨ ਵਾਲਿਆਂ ਨੂੰ ਹੁਣ ਨਹੀਂ ਮਿਲੇਗੀ JOB 

ਭਾਰਤ ਨੂੰ ਅੱਖਾਂ ਦਿਖਾ ਰਹੇ ਕੈਨੇਡਾ ਨੇ ਦਿੱਤਾ ਇੱਕ ਹੋਰ ਝਟਕਾ… ਬਾਹਰੋ ਆ ਕੇ ਕੰਮ ਕਰਨ ਵਾਲਿਆਂ ਨੂੰ ਹੁਣ ਨਹੀਂ ਮਿਲੇਗੀ JOB

ਨਵੀਂ ਦਿੱਲੀ (ਵੀਓਪੀ ਬਿਊਰੋ)- ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਘੱਟਣ ਦੀ ਬਜਾਏ ਵਧਦਾ ਜਾ ਰਿਹਾ ਹੈ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਡਾ ਫੈਸਲਾ ਲਿਆ ਹੈ। ਜਿਸ ਦਾ ਸਿੱਧਾ ਅਸਰ ਭਾਰਤੀਆਂ ‘ਤੇ ਪੈ ਰਿਹਾ ਹੈ। ਪ੍ਰਧਾਨ ਮੰਤਰੀ ਟਰੂਡੋ ਨੇ 2025 ਤੋਂ ਵਿਦੇਸ਼ੀ ਅਸਥਾਈ ਕਰਮਚਾਰੀਆਂ ਦੀ ਭਰਤੀ ਲਈ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਦਾ ਨਾਂ ‘ਕੈਨੇਡਾ ਫਸਟ’ ਰੱਖਿਆ ਹੈ।

ਟਰੂਡੋ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਕੰਪਨੀਆਂ ਨੂੰ ਹੁਣ ਨੌਕਰੀਆਂ ‘ਚ ਕੈਨੇਡੀਅਨ ਨਾਗਰਿਕਾਂ ਨੂੰ ਪਹਿਲ ਦੇਣੀ ਪਵੇਗੀ। ਕੈਨੇਡੀਅਨ ਕੰਪਨੀਆਂ ਨੂੰ ਹੁਣ ਅਸਥਾਈ ਆਧਾਰ ‘ਤੇ ਵਿਦੇਸ਼ੀ ਕਾਮਿਆਂ ਨੂੰ ਨੌਕਰੀ ‘ਤੇ ਰੱਖਣ ਤੋਂ ਪਹਿਲਾਂ ਇਹ ਐਲਾਨ ਕਰਨਾ ਹੋਵੇਗਾ ਕਿ ਉਨ੍ਹਾਂ ਨੂੰ ਕੋਈ ਯੋਗ ਕੈਨੇਡੀਅਨ ਨਾਗਰਿਕ ਨਹੀਂ ਮਿਲਿਆ ਹੈ। ਟਰੂਡੋ ਨੇ ਕਿਹਾ ਕਿ ਇਹ ਫੈਸਲਾ ‘ਅਸਥਾਈ’ ਹੈ ਅਤੇ ਕੈਨੇਡਾ ਦੀ ਆਬਾਦੀ ਵਿੱਚ ਵਾਧੇ ਨੂੰ ਰੋਕਣ ਲਈ ਲਿਆ ਗਿਆ ਹੈ। ਟਰੂਡੋ ਸਰਕਾਰ ਦੇ ਇਸ ਫੈਸਲੇ ਦਾ ਕੈਨੇਡਾ ‘ਚ ਰਹਿਣ ਵਾਲੇ ਲੋਕਾਂ ‘ਤੇ ਅਸਰ ਦੇਖਣ ਨੂੰ ਮਿਲ ਰਿਹਾ ਹੈ। ਰਿਪੋਰਟਾਂ ਮੁਤਾਬਕ ਟਰੂਡੋ ਸਰਕਾਰ ਦੇ ਇਸ ਫੈਸਲੇ ਨਾਲ ਪ੍ਰਵਾਸੀਆਂ ਅਤੇ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਵਧ ਸਕਦੀ ਹੈ। ਭਾਰਤੀ ਵਿਦਿਆਰਥੀ ਸ਼ਾਪਿੰਗ ਮਾਲ, ਫੂਡ ਸਟੋਰ ਅਤੇ ਰੈਸਟੋਰੈਂਟ ਵਿੱਚ ਕੰਮ ਕਰ ਰਹੇ ਹਨ। ਕੈਨੇਡਾ ਵਿੱਚ ਭਾਰਤੀ ਅਸਥਾਈ ਕਾਮਿਆਂ ਦੀ ਗਿਣਤੀ 2023 ਵਿੱਚ ਸਭ ਤੋਂ ਵੱਧ ਸੀ। ਕੁੱਲ 1.83 ਲੱਖ ਅਸਥਾਈ ਕਰਮਚਾਰੀਆਂ ਵਿੱਚੋਂ 27 ਹਜ਼ਾਰ ਭਾਰਤੀ ਸਨ।

ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਵੀਰਵਾਰ ਨੂੰ ਕਿਹਾ ਕਿ ਇਕ ਸਾਲ ਪਹਿਲਾਂ ਅਸੀਂ 2025 ਅਤੇ 2026 ਵਿਚ 5-5 ਲੱਖ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਫੈਸਲਾ ਕੀਤਾ ਸੀ, ਪਰ ਸਾਨੂੰ ਇਸ ਨੂੰ ਬਦਲਣਾ ਹੋਵੇਗਾ। ਕੈਨੇਡਾ ਦੀ ਆਬਾਦੀ ਦਾ ਵਾਧਾ ਵਿਕਸਤ ਦੇਸ਼ਾਂ ਵਿੱਚ ਸਭ ਤੋਂ ਵੱਧ ਹੈ। ਨੈਸ਼ਨਲ ਸਟੈਟਿਸਟਿਕਸ ਏਜੰਸੀ ਦੇ ਅਨੁਸਾਰ, ਕੈਨੇਡਾ ਦੀ ਆਬਾਦੀ 2023 ਤੋਂ 2024 ਤੱਕ 3.2% ਜਾਂ 1.3 ਮਿਲੀਅਨ ਵਧੇਗੀ। ਇਹ 1957 ਤੋਂ ਬਾਅਦ ਸਭ ਤੋਂ ਵੱਡਾ ਸਾਲਾਨਾ ਵਾਧਾ ਹੈ। ਕੈਨੇਡਾ ਵਿੱਚ ਪਿਛਲੇ ਇੱਕ ਸਾਲ ਵਿੱਚ ਆਬਾਦੀ ਦਾ 97% ਵਾਧਾ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਕਾਰਨ ਹੋਇਆ ਹੈ। ਕੈਨੇਡਾ ਦੀ 2021 ਦੀ ਮਰਦਮਸ਼ੁਮਾਰੀ ਦੇ ਅਨੁਸਾਰ, ਆਬਾਦੀ ਦਾ 23% ਵਿਦੇਸ਼ੀ ਸੀ ਜਿਨ੍ਹਾਂ ਨੇ ਬਾਅਦ ਵਿੱਚ ਕੈਨੇਡੀਅਨ ਨਾਗਰਿਕਤਾ ਪ੍ਰਾਪਤ ਕੀਤੀ। 2021 ਤੱਕ, ਜ਼ਿਆਦਾਤਰ ਪ੍ਰਵਾਸੀ ਏਸ਼ੀਆ ਅਤੇ ਮੱਧ ਪੂਰਬ ਤੋਂ ਸਨ। ਕੈਨੇਡਾ ਜਾਣ ਵਾਲੇ ਪੰਜ ਪ੍ਰਵਾਸੀਆਂ ਵਿੱਚੋਂ ਇੱਕ ਭਾਰਤੀ ਹੈ। ਮਿੱਲ ਨੇ ਕਿਹਾ- ਅਸੀਂ ਅਗਲੇ 3 ਸਾਲਾਂ ‘ਚ ਆਪਣੇ ਦੇਸ਼ ‘ਚ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਨੂੰ ਘਟਾਵਾਂਗੇ।

error: Content is protected !!