ਖ਼ਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਪ੍ਰੀਖਿਆ ’ਚੋਂ ਕੀਤਾ ਸ਼ਾਨਦਾਰ ਸਥਾਨ ਹਾਸਲ

ਖ਼ਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਪ੍ਰੀਖਿਆ ’ਚੋਂ ਕੀਤਾ ਸ਼ਾਨਦਾਰ ਸਥਾਨ ਹਾਸਲ

ਅੰਮ੍ਰਿਤਸਰ (ਵੀਓਪੀ ਬਿਊਰੋ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ‐2020 ’ਚ ਲਈ ਗਈ ਬੀ. ਏ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ 9ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਮੁਸਕਾਨ ਧਵਨ ਜਿਸ ਨੇ 357 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਤੀਜ਼ਾ ਸਥਾਨ ਹਾਸਲ ਕੀਤਾ ਹੈ, ਨੂੰ ਮੁਬਾਰਕਬਾਦ ਦਿੱਤੀ।

ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਣਾ ਦਿੱਤੀ।

error: Content is protected !!