ਜਲੰਧਰ ‘ਚ ਔਰਤ ਨਾਲ ਬਲਾ+ਤਕਾਰ: ਮੈਡੀਕਲ ਜਾਂਚ ਤੋਂ ਬਾਅਦ ਨੌਜਵਾਨ ਕਾਬੂ

ਜਲੰਧਰ ‘ਚ ਔਰਤ ਨਾਲ ਬਲਾ+ਤਕਾਰ: ਮੈਡੀਕਲ ਜਾਂਚ ਤੋਂ ਬਾਅਦ ਨੌਜਵਾਨ ਕਾਬੂ


ਵੀਓਪੀ ਬਿਊਰੋ : ਪੰਜਾਬ ਦੇ ਜਿਲ੍ਹਾ ਜਲੰਧਰ ‘ਚ ਇਕ ਔਰਤ ਨਾਲ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਜਲੰਧਰ ਦਿਹਾਤੀ ਦੇ ਕਸਬਾ ਨਕੋਦਰ ‘ਚ ਇਕ ਨੌਜਵਾਨ ਨੇ 28 ਸਾਲਾ ਔਰਤ ਨਾਲ ਜਬਰ-ਜ਼ਨਾਹ ਕੀਤਾ ਤੇ ਦੋਸ਼ੀ ਫਰਾਰ ਹੋ ਗਿਆ। ਜਦਕਿ ਬਾਅਦ ‘ਚ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕੁਲਵੀਰ ਸਿੰਘ ਵਾਸੀ ਫਾਜ਼ਲਪੁਰ ਵਜੋਂ ਹੋਈ ਹੈ।


ਪੁਲਿਸ ਨੇ ਪੀੜਤ ਔਰਤ ਦਾ ਮੈਡੀਕਲ ਕਰਵਾਇਆ ਹੈ। ਉਸ ਵਿਰੁੱਧ ਬੀ.ਐਨ.ਐਸ ਦੀ ਧਾਰਾ 64/351 (1), (3) ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਦੋਸ਼ੀ ਨੂੰ ਨਕੋਦਰ ਸਦਰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲਵੇਗੀ।


ਪੀੜਤਾ ਨੇ ਦੱਸਿਆ ਕਿ ਦੋਸ਼ੀ ਕੁਲਵੀਰ ਸਿੰਘ ਨੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਬੰਧ ਬਣਾਏ ਸਨ। ਉਸ ਨੇ ਇਸ ਦੀ ਸ਼ਿਕਾਇਤ ਦਿਹਾਤੀ ਪੁਲੀਸ ਨੂੰ ਕੀਤੀ ਸੀ। ਇਸ ਤੋਂ ਬਾਅਦ ਪੁਲਸ ਨੇ ਮੰਗਲਵਾਰ ਨੂੰ ਮਾਮਲਾ ਦਰਜ ਕਰ ਲਿਆ ਅਤੇ ਦੋਸ਼ੀ ਨੂੰ ਤੁਰੰਤ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ। ਸ਼ਿਕਾਇਤ ਤੋਂ ਬਾਅਦ ਪੁਲਸ ਨੇ ਪੀੜਤਾ ਦਾ ਮੈਡੀਕਲ ਕਰਵਾਇਆ, ਜਿਸ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਦਿਹਾਤੀ ਪੁਲੀਸ ਦੇ ਨਕੋਦਰ ਸਦਰ ਥਾਣੇ ਦੇ ਅਧਿਕਾਰੀ ਹੁਣ ਮਾਮਲੇ ਦੀ ਜਾਂਚ ਕਰ ਰਹੇ ਹਨ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੇਰੀ ਕਾਰਵਾਈ ਕਰੇਗੀ।

error: Content is protected !!