ਅਮਰੀਕਾ ਨੇ ਭਾਰਤ ਨੂੰ ਦਿੱਤੀ ਲਾਰੈਂਸ ਬਿਸ਼ਨੋਈ ਦੇ ਭਰਾ ਦੀ ਸੂਹ, ਜਲਦੀ ਦਬੋਚਗੀ ਪੁਲਿਸ

ਅਮਰੀਕਾ ਨੇ ਭਾਰਤ ਨੂੰ ਦਿੱਤੀ ਲਾਰੈਂਸ ਬਿਸ਼ਨੋਈ ਦੇ ਭਰਾ ਦੀ ਸੂਹ, ਜਲਦੀ ਦਬੋਚਗੀ ਪੁਲਿਸ


ਵੀਓਪੀ ਬਿਊਰੋ – ਅਮਰੀਕਾ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਬਾਰੇ ਭਾਰਤ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੁਤਾਬਕ ਅਨਮੋਲ ਬਿਸ਼ਨੋਈ ਅਮਰੀਕਾ ‘ਚ ਲੁਕਿਆ ਹੋਇਆ ਹੈ। ਇਹ ਜਾਣਕਾਰੀ ਮੁੰਬਈ ਪੁਲਿਸ ਨਾਲ ਸਾਂਝੀ ਕੀਤੀ ਗਈ ਹੈ। ਸੂਚਨਾ ਮਿਲਦੇ ਹੀ ਮੁੰਬਈ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ ਅਤੇ ਅਨਮੋਲ ਬਿਸ਼ਨੋਈ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਅਨਮੋਲ ਨੇ ਸ਼ੂਟਰ ਨਾਲ ਗੱਲ ਕੀਤੀ ਸੀ, ਜਿਸ ਨੇ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦਾ ਕਤਲ ਕੀਤਾ ਸੀ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਪਹਿਲਾਂ ਹੀ ਅਨਮੋਲ ਖਿਲਾਫ ਕਾਰਵਾਈ ਕਰ ਰਹੀ ਸੀ। ਉਨ੍ਹਾਂ ਦਾ ਨਾਂ ਸਲਮਾਨ ਖਾਨ ਨੂੰ ਧਮਕੀਆਂ ਦੇਣ ‘ਚ ਵੀ ਆਇਆ ਹੈ।

NIA ਨੇ ਅਨਮੋਲ ਬਿਸ਼ਨੋਈ ਦੀ ਜਾਣਕਾਰੀ ਦੇਣ ਵਾਲੇ ਲਈ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਉਸ ਦੇ ਖਿਲਾਫ 18 ਤੋਂ ਵੱਧ ਮਾਮਲੇ ਦਰਜ ਹਨ, ਪਿਛਲੇ ਮਹੀਨੇ 16 ਅਕਤੂਬਰ ਨੂੰ ਮੁੰਬਈ ਪੁਲਿਸ ਨੇ ਆਪਣਾ ਕੇਸ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਵਿੱਚ ਪੁਲਿਸ ਨੇ ਅਪੀਲ ਕੀਤੀ ਸੀ ਕਿ ਉਹ ਅਨਮੋਲ ਬਿਸ਼ਨੋਈ ਦੀ ਹਵਾਲਗੀ ਦੀ ਪ੍ਰਕਿਰਿਆ ਨੂੰ ਲੈ ਕੇ ਪਹਿਲ ਕਰਨਾ ਚਾਹੁੰਦੀ ਹੈ।

 

 

ਮੀਡੀਆ ਰਿਪੋਰਟਾਂ ਮੁਤਾਬਕ ਬਾਬਾ ਸਿੱਦੀਕੀ ਦੇ ਕਤਲ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਉਸ ਦਾ ਨਾਂ ਆਇਆ ਸੀ। ਇਲਜ਼ਾਮ ਹੈ ਕਿ ਉਸਨੇ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ, ਦੱਸ ਦੇਈਏ ਕਿ ਪਿਛਲੇ ਮਹੀਨੇ ਇੱਕ ਟੀਵੀ ਚੈਨਲ ‘ਤੇ ਅਨਮੋਲ ਦੇ ਵੱਡੇ ਭਰਾ ਲਾਰੇਂਸ ਬਿਸ਼ਨੋਈ ਦਾ ਇੱਕ ਇੰਟਰਵਿਊ ਪ੍ਰਸਾਰਿਤ ਹੋਇਆ ਸੀ, ਜਿਸ ਵਿੱਚ ਉਸਨੇ ਦੱਸਿਆ ਸੀ ਕਿ ਉਹ ਸਲਮਾਨ ਖਾਨ ਨੂੰ ਮਾਰਨਾ ਚਾਹੁੰਦੇ ਹਨ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਲਾਰੇਂਸ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ ‘ਚ ਬੰਦ ਹੈ, ਅਨਮੋਲ ਬਿਸ਼ਨੋਈ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਨਮੋਲ ਅਮਰੀਕਾ ਵਿੱਚ ਹੋ ਸਕਦਾ ਹੈ ਅਤੇ ਅਮਰੀਕੀ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਮੁੰਬਈ ਪੁਲਿਸ ਨਾਲ ਸਾਂਝੀ ਕੀਤੀ ਹੈ। ਹਾਲਾਂਕਿ ਪੁਲਿਸ ਨੇ ਇਹ ਨਹੀਂ ਦੱਸਿਆ ਹੈ ਕਿ ਅਨਮੋਲ ਅਮਰੀਕੀ ਪੁਲਸ ਦੀ ਹਿਰਾਸਤ ‘ਚ ਹੈ ਜਾਂ ਨਹੀਂ।

ਹਵਾਲਗੀ ਦੀ ਪ੍ਰਕਿਰਿਆ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਤੋਂ ਮਨਜ਼ੂਰੀ ਦੀ ਲੋੜ ਹੁੰਦੀ ਹੈ। ਉਹ ਅਮਰੀਕੀ ਅਧਿਕਾਰੀਆਂ ਨਾਲ ਸੰਪਰਕ ਕਰਨਗੇ ਅਤੇ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣਗੇ, ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਨੇ ਭਾਰਤ ‘ਤੇ ਕੈਨੇਡਾ ‘ਚ ਲਾਰੇਂਸ ਬਿਸ਼ਨੋਈ ਗੈਂਗ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਹੈ, ਤਾਂ ਜੋ ਨਿੱਝਰ ਦੇ ਸਮਰਥਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਇਸ ਸਮੇਂ ਅਮਰੀਕਾ ਵਿਚ ਹੈ ਅਤੇ ਉਸ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਲਾਰੈਂਸ ਗੈਂਗ ਉਸ ਨੂੰ ਖਤਮ ਕਰਨਾ ਚਾਹੁੰਦਾ ਹੈ ਕੁਝ ਦਿਨ ਪਹਿਲਾਂ ਪੰਨੂ ਨੇ ਦੋਸ਼ ਲਗਾਇਆ ਸੀ ਕਿ ਲਾਰੈਂਸ ਗੈਂਗ ਉਸ ਨੂੰ ਮਾਰਨਾ ਚਾਹੁੰਦਾ ਹੈ ਅਤੇ ਇਸ ਕੰਮ ਵਿਚ ਭਾਰਤ ਤੋਂ ਮਦਦ ਲੈ ਰਿਹਾ ਹੈ। ਅਮਰੀਕਾ ਨੇ ਇਹ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ ਸੀ। ਅਮਰੀਕਾ ਨੇ ਵਿਕਾਸ ਯਾਦਵ ਨਾਂ ਦੇ ਨੌਜਵਾਨ ਨੂੰ ਦੋਸ਼ੀ ਮੰਨਿਆ ਹੈ।

error: Content is protected !!