ਫਿਰੋਜ਼ਪੁਰ ‘ਚ ਵਿਆਹ ਦੌਰਾਨ ਕੁੜੀ ਨੂੰ ਗੋਲੀ ਲੱਗਣ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਹੋਈ ਸਖਤ, SSP ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਚੁੱਕਾਂਗੇ ਇਹ ਕਦਮ
ਜਲੰਧਰ (ਰੰਗਪੁਰੀ) ਵਿਆਹ ਸਮਾਗਮਾਂ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਰੋਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਵਿਆਪਕ ਸ਼ਿਕੰਜਾ ਕੱਸਿਆ ਹੈ। ਪੰਜਾਬ ਦੇ ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮੈਰਿਜ ਪੈਲੇਸ ਦੇ ਸੰਚਾਲਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਕਿਸੇ ਵੀ ਉਲੰਘਣਾ ਲਈ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।





