ਕਿਰਪਾਨ ਦੇ ਪਾਬੰਦੀ ਹਟਾਉਣ ਲਈ ਕੇਂਦਰੀ ਮੰਤਰੀ ਨਾਲ ਬੈਠਕ ਕਰੇਗੀ SGPC ਦੀ 5 ਮੈਂਬਰੀ ਕਮੇਟੀ

ਕਿਰਪਾਨ ਦੇ ਪਾਬੰਦੀ ਹਟਾਉਣ ਲਈ ਕੇਂਦਰੀ ਮੰਤਰੀ ਨਾਲ ਬੈਠਕ ਕਰੇਗੀ SGPC ਦੀ 5 ਮੈਂਬਰੀ ਕਮੇਟੀ

ਅੰਮ੍ਰਿਤਸਰ (ਮਨਿੰਦਰ ਕੌਰ) ਹਵਾਈ ਅੱਡਿਆਂ ‘ਤੇ ਡਿਊਟੀ ਕਰ ਰਹੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਦਾ ਅਧਿਕਾਰ ਦੇਣ ਲਈ ਸ਼੍ਰੋਮਣੀ ਕਮੇਟੀ ਨੇ 5 ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਜਲਦੀ ਹੀ ਇਹ ਮੁੱਦਾ ਸਿਵਿਲ ਐਵੀਏਸ਼ਨ ਮੰਤਰੀ ਕੋਲ ਉਠਾਏਗੀ। ਕਮੇਟੀ ਨੇ ਗੁਰੂ ਪਰਵ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ਿਆਂ ਵਿੱਚ ਕਟੌਤੀ ਕਰਨ ਤੇ ਡੂੰਘੀ ਨਾਰਾਜ਼ਗੀ ਪ੍ਰਗਟਾਈ ਹੈ।

ਕਮੇਟੀ ਪਾਕਿਸਤਾਨ ਦੇ ਦੂਤਘਰ ਨਾਲ ਸੰਪਰਕ ਬਣਾ ਕੇ ਇਸ ਮੁੱਦੇ ‘ਤੇ ਚਰਚਾ ਕਰੇਗੀ। ਇਹ ਫੈਸਲਾ ਮੰਗਲਵਾਰ ਨੂੰ ਹੋਈ ਨਵੀਂ ਕਾਰਜਕਾਰਨੀ ਦੀ ਬੈਠਕ ‘ਚ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਤੋਂ ਰੋਕਣਾ ਦੁੱਖ ਦੀ ਗੱਲ ਹੈ।

ਇਸੇ ਤਰ੍ਹਾਂ ਕੈਨੇਡਾ ਵਿਚ ਹਿੰਦੂ ਮੰਦਰ ‘ਤੇ ਹੋਏ ਹਮਲੇ ਵਿਚ ਸਿੱਖਾਂ ਨੂੰ ਦੋਸ਼ੀ ਠਹਿਰਾਉਣਾ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਇਸ ਮਾਮਲੇ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰਨ ਲਈ ਵਫ਼ਦ ਭੇਜਿਆ ਜਾਵੇਗਾ।

error: Content is protected !!