ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥

ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥

ਵੀਓਪੀ ਡੈਸਕ – ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਜਗ੍ਹਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਧੁੰਦ ਅਤੇ ਠੰਢ ਦੇ ਬਾਵਜੂਦ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਾਰਾ ਦਿਨ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ।

ਇਸ ਦੇ ਨਾਲ ਹੀ ਸ਼ਾਮ ਹੁੰਦੇ ਹੀ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਜਗਮਗਾਇਆ ਗਿਆ। ਇਸ ਸੁੰਦਰ ਨਜ਼ਾਰੇ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਦੀਪਮਾਲਾ ਅਤੇ ਆਤਿਸ਼ਬਾਜੀ ਦੀ ਰੋਸ਼ਨੀ ਵਿੱਚ ਹਰਿਮੰਦਰ ਸਾਹਿਬ ਦਾ ਨਜ਼ਾਰਾ ਦੇਖਣਯੋਗ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਣਜੀਤ ਐਵੀਨਿਊ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਮੱਥਾ ਟੇਕਿਆ। ਉਹ ਕਰੀਬ 25 ਮਿੰਟ ਤੱਕ ਗੁਰਦੁਆਰਾ ਸਾਹਿਬ ਵਿੱਚ ਰਹੇ। ਇਸ ਦੌਰਾਨ ਉਨ੍ਹਾਂ ਕੀਰਤਨ ਸਰਵਣ ਕੀਤਾ, ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪ੍ਰਸ਼ਾਦ ਛਕਿਆ। ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ‘ਤੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ‘ਚ ਸਜਾਏ ਗਏ ਚੌਥੇ ਹਰਿ ਨਗਰ ਕੀਰਤਨ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਨਗਰ ਕੀਰਤਨ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਵੀ ਸ਼ਿਰਕਤ ਕੀਤੀ। ਇਹ ਨਗਰ ਕੀਰਤਨ ਪਵਿੱਤਰ ਕਾਲੀ ਵੇਈਂ ਦੇ ਕੰਢੇ ਸਥਿਤ ਗੁਰਦੁਆਰਾ ਗੁਰੂ ਪ੍ਰਕਾਸ਼ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚੋਂ ਦੀ ਹੁੰਦਾ ਹੋਇਆ ਮੁੜ ਗੁਰਦੁਆਰਾ ਗੁਰੂ ਪ੍ਰਕਾਸ਼ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਪੈਦਲ ਸ਼ਹਿਰ ਵਿੱਚੋਂ ਦੀ ਲੰਘਦੇ ਹੋਏ ਸੰਤ ਸੀਚੇਵਾਲ ਨੇ ਵੱਡੀ ਗਿਣਤੀ ਵਿੱਚ ਬੂਟੇ ਭੇਟ ਕੀਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੁਲਤਾਨਪੁਰ ਲੋਧੀ ਨੂੰ ਸੈਰ ਸਪਾਟਾ ਹੱਬ ਬਣਾਇਆ ਜਾਵੇਗਾ। ਗੱਤਕਾ ਕੋਚ ਗੁਰਵਿੰਦਰ ਕੌਰ ਦੀ ਅਗਵਾਈ ਵਿੱਚ ਖਿਡਾਰੀਆਂ ਨੇ ਗੱਤਕੇ ਦੇ ਜੌਹਰ ਦਿਖਾਏ।Shri guru nanak dev ji, gurpurab, amritsar, sultanpur, nankana sahib, Punjab, sikh panth, Sikhism

error: Content is protected !!