ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਹਿੰਦੂ ਸ਼ਰਧਾਲੂ ਦਾ ਕ+ਤ+ਲ

ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਹਿੰਦੂ ਸ਼ਰਧਾਲੂ ਦਾ ਕ+ਤ+ਲ

 

ਵੀਓਪੀ ਬਿਊਰੋ- ਪਾਕਿਸਤਾਨ ਦੇ ਲਾਹੌਰ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਹਿੰਦੂ ਸ਼ਰਧਾਲੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


ਜਾਣਕਾਰੀ ਅਨੁਸਾਰ ਹਿੰਦੂ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ‘ਚ ਸ਼ਾਮਲ ਹੋਣ ਲਈ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਸਨ। ਰਸਤੇ ਵਿੱਚ ਲੁਟੇਰਿਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪਾਕਿਸਤਾਨ ਦੇ ਸਿੰਧ ਸੂਬੇ ਦੇ ਲਰਕਾਣਾ ਸ਼ਹਿਰ ਦਾ ਰਹਿਣ ਵਾਲਾ ਰਾਜੇਸ਼ ਕੁਮਾਰ ਆਪਣੇ ਦੋਸਤ ਅਤੇ ਰਿਸ਼ਤੇਦਾਰ ਨਾਲ ਕਾਰ ਰਾਹੀਂ ਲਾਹੌਰ ਤੋਂ ਨਨਕਾਣਾ ਸਾਹਿਬ ਜਾ ਰਿਹਾ ਸੀ। ਰਸਤੇ ‘ਚ ਲਾਹੌਰ ਤੋਂ ਕਰੀਬ 60 ਕਿਲੋਮੀਟਰ ਦੂਰ ਮਾਨਾਂਵਾਲਾ-ਨਨਕਾਣਾ ਸਾਹਿਬ ਰੋਡ ‘ਤੇ ਤਿੰਨ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ।


ਪੁਲਿਸ ਅਨੁਸਾਰ ਲੁਟੇਰਿਆਂ ਨੇ ਤਿੰਨਾਂ ਕੋਲੋਂ ਸਾਢੇ ਚਾਰ ਲੱਖ ਪਾਕਿਸਤਾਨੀ ਰੁਪਏ ਲੁੱਟ ਲਏ। ਕਾਰ ਚਾਲਕ ਕੋਲੋਂ 10 ਹਜ਼ਾਰ ਪਾਕਿਸਤਾਨੀ ਰੁਪਏ ਵੀ ਖੋਹ ਲਏ ਗਏ। ਪਰ ਇਸ ਦੌਰਾਨ ਰਾਜੇਸ਼ ਕੁਮਾਰ ਨੇ ਲੁਟੇਰਿਆਂ ਦਾ ਵਿਰੋਧ ਕੀਤਾ। ਬਦਲੇ ਵਿਚ ਲੁਟੇਰਿਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਤੋਂ ਬਾਅਦ ਰਾਜੇਸ਼ ਕੁਮਾਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੇ ਵੀਰਵਾਰ ਨੂੰ ਉਸ ਦੀ ਮੌਤ ਹੋ ਗਈ। ਰਿਸ਼ਤੇਦਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਲੋਕਾਂ ਖਿਲਾਫ ਪਾਕਿਸਤਾਨ ਪੀਨਲ ਕੋਡ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

error: Content is protected !!