ਸੁਖਬੀਰ ਸਿੰਘ ਬਾਦਲ ਦਾ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ

ਸੁਖਬੀਰ ਸਿੰਘ ਬਾਦਲ ਦਾ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ

ਵੀਓਪੀ ਬਿਊਰੋ- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਆਪਣੀਆਂ ਸੇਵਾਵਾਂ ਪਾਰਟੀ ਲਈ ਕੁਝ ਸਮੇਂ ਲਈ ਰੋਕ ਦਿੱਤੀਆਂ ਸਨ ਅਤੇ ਕੁਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਹੋਇਆ ਸੀ।

ਅੱਜ ਸੁਖਬੀਰ ਸਿੰਘ ਬਾਦਲ ਨੇ ਅਸਤੀਫੇ ਤੋਂ ਬਾਅਦ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਅਗਲੀ ਜਿੰਮੇਵਾਰੀ ਪ੍ਰਧਾਨਗੀ ਦੀ ਕਿਸ ਨੂੰ ਮਿਲਦੀ ਹੈ ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ 18 ਨਵੰਬਰ ਨੂੰ ਇੱਕ ਮੀਟਿੰਗ ਵੀ ਬੁਲਾ ਲਈ ਹੈ, ਜਿਸ ਵਿੱਚ ਅਗਲੇ ਪ੍ਰਧਾਨ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ‘ਤੇ ਚਰਚਾ ਹੋਵੇਗੀ। ਉੱਥੇ ਹੀ ਦੂਜੇ ਪਾਸੇ ਬੀਬੀ ਜਗੀਰ ਕੌਰ ਨੇ ਵੀ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ‘ਤੇ ਤੰਜ਼ ਕੱਸਿਆ। ਉਹਨਾਂ ਦਾ ਕਹਿਣਾ ਹੈ ਕਿ ਇਹ ਕੰਮ ਬਹੁਤ ਸਮਾਂ ਪਹਿਲਾ ਹੋ ਜਾਣਾ ਚਾਹੀਦਾ ਸੀ ਪਰ ਇਸ ਕੰਮ ਨੂੰ ਦੇਰ ਲੱਗੀ ਹੈ। ਪੰਜਾਬ ਅਤੇ ਪੰਥ ਦੀ ਹਾਨੀ ਲਈ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਜਾਇਜ਼ ਹੈ।Sukhbir singh badal resign from akali dal party, Punjab news, political news, SAD, badal

error: Content is protected !!