ਲਾਰੈਂਸ ਬਿਸ਼ਨੋਈ ਦਾ ਭਰਾ ਅਮਰੀਕਾ ‘ਚ ਗ੍ਰਿਫ਼ਤਾਰ

ਲਾਰੈਂਸ ਬਿਸ਼ਨੋਈ ਦਾ ਭਰਾ ਅਮਰੀਕਾ ‘ਚ ਗ੍ਰਿਫ਼ਤਾਰ

ਨਵੀਂ ਦਿੱਲੀ (ਵੀਓਪੀ ਬਿਊਰੋ) ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਅਨਮੋਲ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। ਮੁੰਬਈ ਪੁਲਿਸ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਦੇ ਛੋਟੇ ਭਰਾ ਦੀ ਹਵਾਲਗੀ ਲਈ ਅਮਰੀਕਾ ਨੂੰ ਪ੍ਰਸਤਾਵ ਭੇਜਿਆ ਸੀ। ਅਨਮੋਲ ਦੇ ਖਿਲਾਫ 18 ਅਪਰਾਧਿਕ ਮਾਮਲੇ ਦਰਜ ਹਨ ਅਤੇ ਐਨਆਈਏ ਨੇ ਉਸਦੀ ਗ੍ਰਿਫਤਾਰੀ ਲਈ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਨਮੋਲ ਬਿਸ਼ਨੋਈ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਮੌਤ ਅਤੇ ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ‘ਤੇ ਹਮਲੇ ਦੇ ਮਾਮਲੇ ‘ਚ ਵੀ ਲੋੜੀਂਦਾ ਹੈ।

ਅਮਰੀਕੀ ਅਧਿਕਾਰੀਆਂ ਨੇ ਕੁਝ ਸਮਾਂ ਪਹਿਲਾਂ ਅਨਮੋਲ ਦੀ ਆਪਣੇ ਦੇਸ਼ ‘ਚ ਮੌਜੂਦਗੀ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਕੁਝ ਦਿਨ ਪਹਿਲਾਂ ਮੁੰਬਈ ਪੁਲਿਸ ਨੇ ਉਸ ਦੀ ਹਵਾਲਗੀ ਦਾ ਪ੍ਰਸਤਾਵ ਭੇਜਿਆ ਸੀ। ਹੁਣ ਇਸ ਪ੍ਰਸਤਾਵ ‘ਤੇ ਕਾਰਵਾਈ ਕਰਦੇ ਹੋਏ ਕੈਲੀਫੋਰਨੀਆ ਪੁਲਸ ਨੇ ਅਨਮੋਲ ਨੂੰ ਗ੍ਰਿਫਤਾਰ ਕਰ ਲਿਆ ਹੈ। ਅਨਮੋਲ ਦਾ ਅਸਲੀ ਨਾਂ ਭਾਨੂ ਹੈ, ਜਿਸ ਦਾ ਜ਼ਿਕਰ ਵੀ NIA ਨੇ ਕੀਤਾ ਹੈ। ਅਨਮੋਲ ਜੋਧਪੁਰ ਜੇਲ੍ਹ ਵਿੱਚ ਹੈ ਅਤੇ 7 ਅਕਤੂਬਰ 2021 ਨੂੰ ਜ਼ਮਾਨਤ ‘ਤੇ ਰਿਹਾਅ ਹੋਇਆ ਸੀ। ਇਸ ਤੋਂ ਬਾਅਦ ਉਹ ਫਰਜ਼ੀ ਪਾਸਪੋਰਟ ‘ਤੇ ਕੈਨੇਡਾ ਭੱਜ ਗਿਆ।

error: Content is protected !!