ਜਲੰਧਰ ‘ਚ ਟਰੱਕ ਨਾਲ ਟਕਰਾ ਕੇ ਚਕਨਾਚੂਰ ਹੋਈ ਕਾਰ, 3 ਲੋਕਾਂ ਦੀ ਮੌਕੇ ‘ਤੇ ਹੀ ਮੌ++ਤ

ਜਲੰਧਰ ‘ਚ ਟਰੱਕ ਨਾਲ ਟਕਰਾ ਕੇ ਚਕਨਾਚੂਰ ਹੋਈ ਕਾਰ, 3 ਲੋਕਾਂ ਦੀ ਮੌਕੇ ‘ਤੇ ਹੀ ਮੌ++ਤ

ਵੀਓਪੀ ਬਿਊਰੋ- ਜਲੰਧਰ ‘ਚ ਸੋਮਵਾਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ। ਜਲੰਧਰ ‘ਚ ਪਠਾਨਕੋਟ ਬਾਈਪਾਸ ‘ਤੇ ਸਥਿਤ ਰਣਵੀਰ ਕਲਾਸਿਕ ਨੇੜੇ ਹੋਏ ਭਿਆਨਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਇੱਕ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ।

ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿੱਚ 2 ਪੁਰਸ਼, 3 ਔਰਤਾਂ ਅਤੇ 2 ਬੱਚੇ ਸਵਾਰ ਸਨ। ਇਨ੍ਹਾਂ ਵਿੱਚੋਂ ਦੋ ਔਰਤਾਂ ਅਤੇ ਇੱਕ ਬੱਚੇ ਦੀ ਮੌਤ ਹੋ ਗਈ ਹੈ ਅਤੇ ਕਾਰ ਵਿੱਚ ਸਵਾਰ ਇੱਕ ਔਰਤ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦਾ ਹੱਥ ਟੁੱਟ ਗਿਆ ਹੈ ਅਤੇ ਔਰਤ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਹਾਦਸੇ ‘ਚ ਦੋਵਾਂ ਵਿਅਕਤੀਆਂ ਦੀ ਜਾਨ ਬਚ ਗਈ ਹੈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ ਅਤੇ ਇਸ ਵਿੱਚ ਸਵਾਰ ਲੋਕ ਵੀ ਕਾਰ ਵਿੱਚ ਹੀ ਫਸ ਗਏ। ਮ੍ਰਿਤਕਾਂ ਨੂੰ ਕਰੇਨ ਦੀ ਮਦਦ ਨਾਲ ਕਾਰ ‘ਚੋਂ ਬਾਹਰ ਕੱਢਿਆ ਗਿਆ।

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਆਸ-ਪਾਸ ਦੇ ਲੋਕ ਅਤੇ ਪੁਲਿਸ ਬਚਾਅ ਕਾਰਜਾਂ ਵਿੱਚ ਜੁੱਟ ਗਈ। ਕਰੇਨ ਦੀ ਮਦਦ ਨਾਲ ਕਾਰ ਦੀ ਛੱਤ ਨੂੰ ਉਖਾੜ ਦਿੱਤਾ ਗਿਆ ਅਤੇ ਇਸ ਤੋਂ ਬਾਅਦ ਕਾਰ ਨੂੰ ਕੱਟ ਕੇ ਉਸ ਵਿਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ ਗਿਆ। ਕਾਰ ‘ਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਪੂਰਾ ਪਰਿਵਾਰ ਲੁਧਿਆਣਾ ਵੱਲ ਜਾ ਰਿਹਾ ਸੀ।

ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਜਾਮ ਲੱਗ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਨੁਕਸਾਨੇ ਵਾਹਨਾਂ ਨੂੰ ਸੜਕ ਦੇ ਕਿਨਾਰੇ ਕਰ ਦਿੱਤਾ ਗਿਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ। ਕਾਰ ‘ਚ ਸਵਾਰ ਲੋਕ ਆਪਣੇ ਪਰਿਵਾਰ ਨਾਲ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਜਾ ਰਹੇ ਸਨ ਪਰ ਰਸਤੇ ‘ਚ ਇਹ ਹਾਦਸਾ ਵਾਪਰ ਗਿਆ। ਮੌਕੇ ’ਤੇ ਪੁੱਜੇ ਏਐੱਸਆਈ ਨੇ ਦੱਸਿਆ ਕਿ ਕਾਰ ਵਿੱਚ ਸੱਤ ਦੇ ਕਰੀਬ ਵਿਅਕਤੀ ਸਵਾਰ ਸਨ। ਜ਼ਖਮੀਆਂ ਨੂੰ ਹਾਈਵੇਅ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।Jalandhar accident, Punjab, car truck accident, three death, latest news

error: Content is protected !!