ਕਾਂਗਰਸੀ ਆਗੂ ਪਹਿਲਵਾਨ ਬਜਰੰਗ ਪੂਨੀਆ ਖਨੌਰੀ ਸਰਹੱਦ ‘ਤੇ ਪੁੱਜੇ

ਵੀਓਪੀ ਬਿਊਰੋ: ਮੰਗਲਵਾਰ ਨੂੰ ਕਾਂਗਰਸੀ ਆਗੂ ਤੇ ਪਹਿਲਵਾਨ ਬਜਰੰਗ ਪੂਨੀਆ ਵੀ ਖਨੌਰੀ ਸਰਹੱਦ ‘ਤੇ ਪਹੁੰਚ ਗਏ ਸਨ। ਉਸ ਨੇ ਇਸ ਦੀਆਂ ਫੋਟੋਆਂ ਸੋਸ਼ਲ ਮੀਡੀਆ (X) ‘ਤੇ ਵੀ ਸਾਂਝੀਆਂ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ- ਉਹ ਖਨੌਰੀ ਸਰਹੱਦ ‘ਤੇ ਪਹੁੰਚ ਕੇ ਕਿਸਾਨੀ ਮੰਗਾਂ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗਿ੍ਫ਼ਤਾਰੀ ਦੇ ਵਿਰੋਧ ‘ਚ ਆਪਣਾ ਸਮਰਥਨ ਦੇਣ ਆਇਆ ਹਾਂ। ਮੈਂ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਰਹਾਂਗਾ।

ਸੋਮਵਾਰ ਦੇਰ ਰਾਤ ਜਿਵੇਂ ਹੀ ਕਿਸਾਨ ਆਗੂ ਡੱਲੇਵਾਲ ਨੂੰ ਚੁੱਕਿਆ ਗਿਆ ਤਾਂ ਕਿਸਾਨ ਗੁੱਸੇ ਵਿੱਚ ਆ ਗਏ। ਕਿਸਾਨ ਆਗੂ ਸਰਵਣ ਪੰਧੇਰ ਨੇ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਇਸ ਅੰਦੋਲਨ ਦਾ ਦੂਜਾ ਪੜਾਅ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਗੱਲਬਾਤ ਲਈ 10 ਦਿਨਾਂ ਦਾ ਸਮਾਂ ਦਿੱਤਾ ਹੈ। ਜੇਕਰ ਕੋਈ ਸਹਿਮਤੀ ਨਾ ਬਣੀ ਤਾਂ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ।

ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੱਲੇਵਾਲ ਨੇ ਮਰਨ ਵਰਤ ਦਾ ਐਲਾਨ ਕੀਤਾ ਸੀ। ਪ੍ਰਸ਼ਾਸਨ ਉਹਨਾਂ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਚਿੰਤਤ ਸੀ। ਮਰਨ ਵਰਤ ਦੇ ਐਲਾਨ ਤੋਂ ਬਾਅਦ ਲੋਕਾਂ ਦਾ ਇਕੱਠ ਹੋ ਸਕਦਾ ਸੀ। ਜਿਸ ਕਾਰਨ ਉਹਨਾਂ ਨੂੰ ਜ਼ਰੂਰੀ ਸਿਹਤ ਸਹੂਲਤਾਂ ਨਹੀਂ ਮਿਲ ਸਕਦੀਆਂ। ਇਸ ਕਾਰਨ ਪ੍ਰਸ਼ਾਸਨ ਨੇ ਉਹਨਾਂ ਦੀ ਮੈਡੀਕਲ ਜਾਂਚ ਕਰਵਾਉਣ ਦਾ ਫੈਸਲਾ ਕੀਤਾ ।

ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਇਸ ‘ਤੇ ਨਜ਼ਰ ਰੱਖ ਰਹੇ ਹਨ। ਸ਼ੰਭੂ ਸਰਹੱਦ ‘ਤੇ 4 ਫੁੱਟੀ ਸੜਕ ਖੋਲ੍ਹਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਕਿਉਂਕਿ ਕਿਸਾਨਾਂ ਨੇ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।

error: Content is protected !!