ਲੁਧਿਆਣਾ DMC ਤੋਂ ਡਿਸਚਾਰਜ ਹੋਏ ਜਗਜੀਤ ਸਿੰਘ ਡੱਲੇਵਾਲ, ਕਿਸਾਨ ਆਗੂਆਂ ਨੇ ਕੀਤੀ ਪ੍ਰੈਸ ਕਾਨਫਰੰਸ

ਵੀਓਪੀ ਬਿਊਰੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਬਾਹਰ ਆਉਂਦਿਆਂ ਹੀ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਸੂਬਾ ਸਰਕਾਰ ਧੱਕਾ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਵੀ ਸਵਾਲ ਚੁੱਕੇ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਦੱਸ ਦੀਏ ਕਿ ਪਿਛਲੇ ਚਾਰ ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਨੂੰ ਖਨੋਰੀ ਬਾਰਡਰ ਤੋਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਨਾਲ ਵੀ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੱਲੇਵਾਲ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਅੱਜ ਮੈਡੀਕਲ ਬੁਲੇਟਨ ਜਾਰੀ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂ ਖਨੌਰੀ ਬਾਰਡਰ ਤੋਂ ਡੱਲੇਵਾਲ ਨੂੰ ਲੈ ਕੇ ਜਾਉਣ ਲਈ ਪਹੁੰਚੀਆਂ। ਜਿਵੇਂ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਸਪਤਾਲ ਤੋਂ ਬਾਹਰ ਆਏ ਤਾਂ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੀ ਮੌਜੂਦ ਸਨ।

ਕਿਸਾਨ ਆਗੂ ਡੱਲੇਵਾਲ ਨੇ ਸਭ ਤੋਂ ਪਹਿਲਾਂ ਪੰਜਾਬ ਸਰਕਾਰ ‘ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਸੂਬ ਸਰਕਾਰ ਕੇਂਦਰ ਨਾਲ ਮਿਲ ਕੇ ਭਾਈਭਾਲੀ ਨਿਭਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਦੇ ਨਾਲ ਹੈ ਪਰ ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਸੀ।

ਕਿਸਾਨ ਜਗਜੀਤ ਸਿੰਘ ਡਲੇਵਾਲ ਨੇ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਟਰੀਟਮੈਂਟ ਨੂੰ ਲੈ ਕੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਉਨ੍ਹਾਂ ਦਾ ਕੋਈ ਵੀ ਇਲਾਜ ਨਹੀਂ ਚੱਲ ਰਿਹਾ ਸੀ ਅਤੇ ਜੋ ਮੀਡੀਆ ਵਿੱਚ ਚਰਚਾਵਾਂ ਚੱਲ ਰਹੀਆਂ ਸੀ ਉਹ ਸਰਾਸਰ ਝੂਠੀਆਂ ਸਨ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਦਾ ਕੋਈ ਡਾਕਟਰੀ ਕਾਰਡ ਬਣਿਆ ਅਤੇ ਨਾ ਹੀ ਉਨ੍ਹਾਂ ਦਾ ਕੋਈ ਚੈਕ ਅਪ ਹੋਇਆ ਪਰ ਬਾਵਜੂਦ ਇਸ ਦੇ ਉਹ ਆਪਣੀ ਭੁੱਖ ਹੜਤਾਲ ‘ਤੇ ਬਜਿਦ  ਰਹੇ।

error: Content is protected !!