ਲੜਕੇ ਨੇ ਦੋਸਤਾਂ ਨਾਲ ਮਿਲ ਕੇ ਮਾਰਿਆ ਆਪਣਾ ਪਿਓ, 4 ਲੱਖ ਰੁਪਏ ਦੇਣ ਦਾ ਲਾਲਚ ਦੇ ਕੇ ਬਣਾਈ ਸਕੀਮ
ਕਪੂਰਥਲਾ (ਵੀਓਪੀ ਬਿਊਰੋ) ਮਨੁੱਖੀ ਰਿਸ਼ਤਿਆਂ ਨੂੰ ਤਾਰ ਤਾਰ ਕਰਦਿਆਂ ਹੋਇਆ ਇਕ ਕਤਲ ਦੇ ਮਾਮਲੇ ਨੂੰ ਕਪੂਰਥਲਾ ਪੁਲਿਸ ਨੇ ਬੇਨਕਾਬ ਕੀਤਾ ਹੈ, ਜਿਸ ਵਿੱਚ ਇੱਕ ਪੁੱਤ ਨੇ ਬੇਦਖਲੀ ਅਤੇ ਘਰੋਂ ਕੱਢੇ ਜਾਣ ਦੇ ਡਰ ਕਾਰਨ ਅਤੇ ਪਿਤਾ ਦੀ ਜਾਇਦਾਦ ਨੂੰ ਹੜੱਪਣ ਦੇ ਮਕਸਦ ਨਾਲ ਆਪਣੇ ਤਿੰਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਆਪਣੇ ਹੀ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਵਾਇਆ ਸੀ। ਘਟਨਾ 1 ਦਸੰਬਰ ਰਾਤ 10 ਵਜੇ ਦੀ ਹੈ, ਜਿਸ ਵਿਚ ਉਸੇ ਪੁੱਤ ਵਲੋਂ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਉਸ ਨੇ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ, ਕਿ ਉਸਦੇ ਪਿਓ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਲਾਸ਼ ਕਪੂਰਥਲਾ ਸੁਤਾਨਪੁਰ ਰੋਡ ਦੇ ਪਿੰਡ ਸੇਦੋ ਭੁਲਾਣਾ ਦੇ ਨੇੜੇ ਇਕ ਪਲਾਟ ਵਿੱਚ ਪਈ ਮਿਲੀ ਹੈ।