ਮਾਮੂਲੀ ਗੱਲ ਤੋਂ ਪਿਓ ਪੁੱਤਰ ਨੇ ਉਜਾੜ ਦਿੱਤਾ ਹੱਸਦਾ ਖੇਡਦਾ ਪਰਿਵਾਰ, 2 ਭੈਣਾਂ ਦੇ ਇਕਲੌਤੇ ਭਰਾ ਦਾ ਕੀਤਾ ਕ+ਤ+ਲ

ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਧਨੋਲਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੱਛੇ ਲੰਘੀ ਰਾਤ ਮਾਮੂਲੀ ਤਕਰਾਰ ਕਾਰਨ ਇੱਕ ਵਿਆਹ ਸਮਾਗਮ ਵਿੱਚ ਖੁਸ਼ੀ ਦਾ ਮਾਹੌਲ ਮਾਤਮ ਵਿੱਚ ਬਦਲ ਗਿਆ। ਦਰਸਲਤ ਇੱਥੇ 24 ਸਾਲਾ ਨੌਜਵਾਨ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਦਾਨਗੜ੍ਹ ਰੋਡ ਧਨੋਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਇਸ ਮੌਕੇ ਮ੍ਰਿਤਕ 24 ਸਾਲ ਦੇ ਮੰਗਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਚਸ਼ਮਦੀਦ ਨੌਜਵਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲ ਸਿੰਘ ਆਪਣੀਆਂ ਦੋ ਭੈਣਾਂ ਦਾ ਇਕਲੋਤਾ ਭਰਾ ਤੇ ਮਾਪਿਆਂ ਦਾ ਇਕਲੋਤਾ ਪੁੱਤ ਸੀ।

ਗੁਆਂਡ ਵਿੱਚ ਇੱਕ ਵਿਆਹ ਸਮਾਗਮ ਵਿੱਚ ਉਹ ਪਿਛਲੀ ਲੰਘੀ ਰਾਤ ਨੂੰ ਗਿਆ ਹੋਇਆ ਸੀ, ਵਿਆਹ ਸਮਾਗਮ ਵਿੱਚ ਉਸਦੀ ਇੱਕ ਨੌਜਵਾਨ ਨਾਲ ਮਮੂਲੀ ਤਕਰਾਰ ਹੋ ਗਈ, ਜਿਸ ਤੋਂ ਬਾਅਦ ਇਹ ਧਨੋਲਾ ਦੀ ਅਨਾਜ ਮੰਡੀ ਵਿੱਚ ਪਹੁੰਚ ਗਏ, ਜਿੱਥੇ ਤਕਰਾਰ ਤੋਂ ਬਾਅਦ ਦੂਜੇ ਨੌਜਵਾਨ ਨੇ ਆਪਣੇ ਪਿਤਾ ਨੂੰ ਮੌਕੇ ਤੇ ਬੁਲਾ ਲਿਆ ਅਤੇ ਮਾਮਲਾ ਇੰਨਾ ਜਿਆਦਾ ਵੱਧ ਗਿਆ ਕਿ ਗੁੱਸੇ ਵਿੱਚ ਆਏ ਪਿਓ-ਪੁੱਤ ਨੇ ਮੰਗਲ ਸਿੰਘ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਜਿੱਥੇ ਪੀੜਿਤ ਪਰਿਵਾਰਿਕ ਮੈਂਬਰਾਂ ਨੇ ਕਤਲ ਕਰਨ ਵਾਲੇ ਦੋਸ਼ੀ ਪਿਓ-ਪੁੱਤ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ, ਉੱਥੇ ਇਨਸਾਫ ਦੀ ਗੁਹਾਰ ਲਾਉਂਦੇ ਕਿਹਾ ਕਿ ਦੋਸ਼ੀਆਂ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਜਿੱਥੇ ਵਿਆਹ ਸਮਾਗਮ ਵਿੱਚ ਗਏ ਇਸ ਨੌਜਵਾਨ ਦੇ ਕਤਲ ਮਾਮਲੇ ਨੂੰ ਲੈ ਕੇ ਵਿਆਹ ਦਾ ਮਾਹੌਲ ਵੀ ਗਮਗੀਨ ਹੋ ਗਿਆ,ਉੱਥੇ ਖੁਸ਼ੀਆਂ ਦਾ ਮਾਹੌਲ ਵੀ ਮਾਤਮ ਵਿੱਚ ਛਾ ਗਿਆ।

error: Content is protected !!