ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਵੀਓਪੀ ਬਿਊਰੋ- ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਅਤੇ ਕੁਝ ਵਾਰਡਾਂ ਵਿੱਚ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਨੇ ਚੋਣ ਪ੍ਰੋਗਰਾਮ ਜਾਰੀ ਕੀਤਾ। ਵੋਟਿੰਗ 21 ਦਸੰਬਰ ਨੂੰ ਹੋਵੇਗੀ।


ਇਸ ਐਲਾਨ ਦੇ ਨਾਲ ਹੀ ਅੱਜ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਰਾਜ ਚੋਣ ਕਮਿਸ਼ਨ ਨੇ ਵੋਟਿੰਗ ਦਾ ਸਮਾਂ ਇੱਕ ਘੰਟਾ ਵਧਾ ਦਿੱਤਾ ਹੈ। ਇਸ ਵਾਰ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਸੋਮਵਾਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਦਸੰਬਰ ਹੈ। 14 ਦਸੰਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਨਗਰ ਨਿਗਮ ਚੋਣਾਂ ਵਿੱਚ ਈਵੀਐਮ ਰਾਹੀਂ ਵੋਟਿੰਗ ਹੋਵੇਗੀ।

 

error: Content is protected !!