ਸਿੱਧੂ ਮੂਸੇਵਾਲਾ ਕ+ਤ+ਲ ਮਾਮਲਾ, ਫ਼ਰਾਰ ਗੈਂ+ਗਸ+ਟਰ ਦੇ ਮਾਮਲੇ ‘ਚ ਸਾਬਕਾ ਇੰਸਪੈਕਟਰ ‘ਤੇ ਗਵਾਹ ਨਹੀਂ ਹੋਏ ਅਦਾਲਤ ‘ਚ ਪੇਸ਼

ਸਿੱਧੂ ਮੂਸੇਵਾਲਾ ਕ+ਤ+ਲ ਮਾਮਲਾ, ਫ਼ਰਾਰ ਗੈਂ+ਗਸ+ਟਰ ਦੇ ਮਾਮਲੇ ‘ਚ ਸਾਬਕਾ ਇੰਸਪੈਕਟਰ ‘ਤੇ ਗਵਾਹ ਨਹੀਂ ਹੋਏ ਅਦਾਲਤ ‘ਚ ਪੇਸ਼

ਚੰਡੀਗੜ੍ਹ/ਮਾਨਸਾ (ਵੀਓਪੀ ਬਿਊਰੋ) ਪੰਜਾਬ ਦੇ ਮਸ਼ਹੂਰ ਮਰਹੂਮ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਾਨਸਾ ਅਦਾਲਤ ਵਿੱਚ CIA ਸਟਾਫ ਦੀ ਹਿਰਾਸਤ ‘ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ਵਿੱਚ ਸੁਣਵਾਈ ਹੋਈ ਹੈ। ਅਦਾਲਤ ਵੱਲੋਂ ਤਲਬ ਕਰਨ ‘ਤੇ ਵੀ ਅਦਾਲਤ ‘ਚ 3 ਗਵਾਹ ਪੇਸ਼ ਨਹੀਂ ਹੋਏ ਅਤੇ ਇਸ ਤੋਂ ਬਾਅਦ ਮਾਨਸਾ ਅਦਾਲਤ ਨੇ ਸਾਬਕਾ CIA ਇੰਸਪੈਕਟਰ ਤੇ 2 ਗਵਾਹਾਂ ਨੂੰ 12 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਦੱਸ ਦੇਈਏ ਕਿ ਭਗੌੜੇ ਦੀਪਕ ਟੀਨੂੰ ਮਾਮਲੇ ‘ਚ ਅਦਾਲਤ ਨੇ 12 ਲੋਕਾਂ ‘ਤੇ ਦੋਸ਼ ਆਇਦ ਕੀਤੇ ਹਨ। CIA ਦੀ ਹਿਰਾਸਤ ’ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਨਾਲ ਇਹ ਸਾਰਾ ਮਾਮਲਾ ਜੁੜਿਆ ਹੋਇਆ ਹੈ। 1 ਅਕਤੂਬਰ 2022 ਨੂੰ ਹਿਰਾਸਤ ‘ਚੋਂ ਗੈਂਗਸਟਰ ਟੀਨੂੰ ਫ਼ਰਾਰ ਹੋਇਆ ਸੀ। ਮਾਮਲੇ ਸਬੰਧੀ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਫਰਾਰ ਹੋ ਗਿਆ ਸੀ। ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲਾ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ੂਟਰ ਟੀਨੂੰ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਸੀ। ਇਸ ਨਾਲ ਪੰਜਾਬ ਪੁਲਿਸ ਵਿੱਚ ਹੜਕੰਪ ਮੱਚ ਗਿਆ ਸੀ। ਪੁਲਿਸ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਅਤੇ ਦੂਜੇ ਪਾਸੇ ਲਾਰੈਂਸ ਬਿਸ਼ਨੋਈ ਗਰੁੱਪ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾ ਕੇ ਪੁਲਿਸ ਨੂੰ ਧਮਕੀ ਦਿੱਤੀ ਸੀ।

ਦੂਜੇ ਪਾਸੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮਾਮਲੇ ਵਿੱਚ ਦੀਪਕ ਟੀਨੂੰ ਨੂੰ ਲਿਆਉਣ ਵਾਲੇ ਸੀਆਈਏ ਦੇ ਮਾਨਸਾ ਇੰਚਾਰਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ ਅਤੇ ਉਕਤ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

error: Content is protected !!