ਸਜ਼ਾ ਪੂਰੀ, ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਮੱਥਾ ਟੇਕਣਗੇ ਸੁਖਬੀਰ ਬਾਦਲ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਪੂਰੀ ਹੋ ਗਈ ਹੈ। ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਬਦ ਕੀਰਤਨ ਸੁਣਨ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਪੂਰੀ ਹੋ ਗਈ ਸੀ।

ਜਿਸ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਣਗੇ। ਜਿੱਥੇ ਬਾਦਲ ਸਮੇਤ ਹੋਰ ਅਕਾਲੀ ਆਗੂਆਂ ਵੀ ਉਹਨਾਂ ਨਾਲ ਸਜ਼ਾ ਪੂਰੀ ਹੋਣ ਮਗਰੋਂ ਮੁਆਫੀ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਨਗੇ।

ਸਜ਼ਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਲਈ ਨਵੀਂ ਸਵੇਰ ਹੋਣ ਵਰਗਾ ਹੋਵੇਗਾ। ਕਿਉਂਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਬਾਅਦ ਸਾਰੇ ਹੀ ਅਕਾਲੀ ਆਗੂ ਇਕੱਠੇ ਹੋਕੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਸ਼ੁਰੂ ਕਰਨਗੇ। ਉਹਨਾਂ ਵੱਲੋਂ ਜ਼ਮੀਨੀ ਪੱਧਰ ਤੇ ਕੰਮ ਸ਼ੁਰੂ ਕੀਤਾ ਜਾਵੇਗਾ।

10 ਦਿਨ ਕੀਤੀ ਸੇਵਾ
ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ।

ਪਿਛਲੇ 10 ਦਿਨਾਂ ਵਿੱਚ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕੀਤੀ ਹੈ।

error: Content is protected !!