ਵਧੀ ਠੰਡੀ… ਪਰ ਅਜੇ ਵੀ ਮੀਂਹ ਦਾ ਇੰਤਜ਼ਾਰ ਕਰ ਰਿਹਾ ਪੰਜਾਬ… ਜਾਣੋਂ ਕਦੋਂ ਮਿਲੇਗੀ ਰਾਹਤ

ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਵੀ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਦੇਸ਼ ਭਰ ਵਿੱਚ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਦਿੱਲੀ, ਯੂਪੀ, ਬਿਹਾਰ, ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ।

ਬੁੱਧਵਾਰ ਨੂੰ ਕੌਮੀ ਰਾਜਧਾਨੀ ‘ਚ ਇਸ ਸਰਦੀਆਂ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਇਸ ਦੌਰਾਨ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ, ਸਫਦਰਜੰਗ ਆਬਜ਼ਰਵੇਟਰੀ ‘ਚ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਹੈ।

ਪਿਛਲੇ ਸਾਲ ਵੀ 15 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 11 ਦਸੰਬਰ ਨੂੰ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

ਅਜਿਹਾ 37 ਸਾਲਾਂ ਵਿੱਚ ਪਹਿਲੀ ਵਾਰ

ਆਈਐਮਡੀ ਨੇ ਕਿਹਾ ਕਿ ਦਸੰਬਰ ਦੇ ਸ਼ੁਰੂ ਵਿੱਚ ਘੱਟੋ-ਘੱਟ ਤਾਪਮਾਨ 37 ਸਾਲਾਂ ਵਿੱਚ ਪਹਿਲੀ ਵਾਰ ਪੰਜ ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਅੰਕੜਿਆਂ ਅਨੁਸਾਰ ਇਸ ਸਮੇਂ ਦੌਰਾਨ ਸਭ ਤੋਂ ਘੱਟ ਤਾਪਮਾਨ 6 ਦਸੰਬਰ 1987 ਨੂੰ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

error: Content is protected !!