Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
December
16
ਆਮ ਲੋਕਾਂ ਤੋਂ ਬਾਅਦ ਪੰਜਾਬੀ ਸਿੰਗਰ ਆਏ ਕਿਸਾਨਾਂ ਦੇ ਹੱਕ ਚ, ਕਹੀ ਵੱਡੀ ਗੱਲ
Accident
Crime
Entertainment
Latest News
National
Politics
Punjab
ਆਮ ਲੋਕਾਂ ਤੋਂ ਬਾਅਦ ਪੰਜਾਬੀ ਸਿੰਗਰ ਆਏ ਕਿਸਾਨਾਂ ਦੇ ਹੱਕ ਚ, ਕਹੀ ਵੱਡੀ ਗੱਲ
December 16, 2024
Voice of Punjab 1
ਸਰਹੱਦ ਉਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਉਤੇ ਡਟੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਵਿਚਾਲੇ ਮੋਰਚੇ ਨੂੰ ਪੰਜਾਬ ਗਾਇਕਾਂ ਸਾਥ ਮਿਲ ਰਿਹਾ ਹੈ।
ਇਸੇ ਦੌਰਾਨ ਪੰਜਾਬ ਗਾਇਕ ਗੁਰੂ ਰੰਧਾਵਾ ਨੇ ਕਿਸਾਨਾਂ ਦੀ ਹਿਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਪਕਾਰ ਨੂੰ ਕਿਸਾਨਾਂ ਨਾਲ ਗੱਲਬਾਕ ਕਰਨੀ ਚਾਹੀਦੀ ਹੈ। ਇੱਕ ਟਵੀਟ ਕਰਦਿਆਂ ਰੰਧਾਵਾ ਨੇ ਕਿਹਾ ਕਿ ਕਿਸਾਨ ਦੇਸ਼ ਭਰ ਵਿੱਚ ਅੰਨ੍ਹ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਦੀ ਆਵਾਜ਼ ਜ਼ਰੂਰ ਸੁਣਨੀ ਚਾਹੀਦੀ ਹੈ। ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ ਨੂੰ ਬੇਨਤੀ ਕਿ ਕਿਰਪਾ ਕਰਕੇ ਕਿਸਾਨਾਂ ਨਾਲ ਬੈਠ ਕੇ ਵਿਚਾਰ ਕਰੋ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨ ਬਾਰੇ ਲਿਖਿਆ ਹੈ ਤਾਂ ਜੋ ਇਸ ਅੰਦੋਲਨ ਨੂੰ ਖਤਮ ਕੀਤਾ ਜਾ ਸਕੇ। ਦੱਸ ਦਈਏ ਇਸ ਤੋਂ ਪਹਿਲਾਂ ਬੱਬੂ ਮਾਨ ਅਤੇ ਹਰਫ਼ ਚੀਮਾ ਵੀ ਮੋਰਚੇ ਵਿੱਚ ਪਹੁੰਚੇ ਸਨ।
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਫਰਵਰੀ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਮਯੰਕ ਮਿਸ਼ਰਾ ਵੀ ਸਨ। ਗੌਰਵ ਯਾਦਵ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ ਹੈ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਡੱਲੇਵਾਲ ਸਾਬ੍ਹ ਨੂੰ ਐਪਰਜੈਂਸੀ ਮੈਡੀਕਲ ਸਹੂਲਤ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਗੂ ਜਗਜੀਤ ਸਿੰਘ ਡੱਲੇਵਾਲ ਸਾਡੇ ਸੀਨੀਅਰ ਆਗੂ ਹਨ, ਇਸ ਲਈ ਸਾਨੂੰ ਉਨ੍ਹਾਂ ਦੀ ਸਿਹਤ ਦੀ ਫ਼ਿਕਰ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮੈਡੀਕਲ ਸਹੂਲਤ ਦੇਣ ਦੇ ਦੇ ਹਦਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ ਸਹੂਲਤ ਲਈ ਐਂਬੂਲੈਂਸ ਅਤੇ ਡਾਕਟਰਾਂ ਦੀ ਟੀਮ ਮੌਜੂਦ ਹੈ।
ਡੀਜੀਪੀ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਮੇਰੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ। ਪੰਜਾਬ ਸਰਕਾਰ ਦੀ ਗੱਲ ਕਰਦਿਆਂ ਉਨ੍ਹਾਂਣ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਸਮਝਦੀ ਹੈ।
Post navigation
ਕੈਨੇਡਾ ‘ਚ ਹਿੰਦੂ ਮੰਦਰ ਬਾਹਰ ਹਿੰਸਕ ਝੜਪ, ਪੁਲਿਸ ਨੇ ਜਾਰੀ ਕੀਤੀ ਮੁਲਜ਼ਮਾਂ ਦੀ ਤਸਵੀਰ
ਠੰਡ ਨਾਲ ਠੁਰ੍ਹਿਆ ਪੰਜਾਬ, ਮੌਸਮ ਵਿਭਾਗ ਨੇ ਜਾਰੀ ਕੀਤਾ ਠੰਡੀਆਂ ਹਵਾਵਾਂ ਚੱਲਣ ਦਾ ਅਲਰਟ, ਜਾਣੋ ਮੌਸਮ ਦਾ ਹਾਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us