ਆਦਮਪੁਰ ਚ ਘੱਟੋ-ਘੱਟ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
5 ਡਿਗਰੀ ਤੋਂ ਹੇਠਾਂ ਪਹੁੰਚਿਆ ਪਾਰਾ
ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚੋਂ ਆਦਮਪੁਰ ਸਭ ਤੋਂ ਠੰਢਾ ਸ਼ਹਿਰ ਸੀ। ਜਿੱਥੇ ਤਾਪਮਾਨ 1.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਦਾ ਤਾਪਮਾਨ ਵੀ ਇਸ ਦੇ ਨੇੜੇ ਹੀ ਦਰਜ ਕੀਤਾ ਗਿਆ। ਗੁਰਦਾਸਪੁਰ ‘ਚ 2 ਡਿਗਰੀ, ਫਾਜ਼ਿਲਕਾ ‘ਚ 2.6, ਰੋਪੜ ‘ਚ 2.1, ਗੁਰਦਾਸਪੁਰ ‘ਚ 3.5 ਅਤੇ ਅੰਮ੍ਰਿਤਸਰ ‘ਚ 3.9 ਡਿਗਰੀ ਸੈਲਸੀਅਸ ਤਾਪਮਾਨ ਰਿਹਾ।
ਮੌਸਮ ਰਹੇਗਾ ਖੁਸ਼ਕ