ਜਾਰਜੀਆ ‘ਚ ਹੋਈਆਂ ਮੌ+ਤਾਂ ‘ਚੋਂ ਇੱਕ 24 ਸਾਲਾਂ ਨੌਜਵਾਨ ਨਿਕਲਿਆ ਮੋਗਾ ਦਾ

ਜਾਰਜੀਆ ‘ਚ ਹੋਈਆਂ ਮੌ+ਤਾਂ ‘ਚੋਂ ਇੱਕ 24 ਸਾਲਾਂ ਨੌਜਵਾਨ ਨਿਕਲਿਆ ਮੋਗਾ ਦਾ

ਵੀਓਪੀ ਬਿਊਰੋ – ਜਾਰਜੀਆ ਵਿੱਚ ਜਿਨ੍ਹਾਂ 12 ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ਵਿੱਚੋਂ 11 ਭਾਰਤੀ ਹਨ ਅਤੇ ਉਨ੍ਹਾਂ ਦੇ ਵਿੱਚੋਂ ਮੋਗਾ ਦਾ ਵੀ ਇੱਕ 24 ਸਾਲਾ ਨੌਜਵਾਨ ਸ਼ਾਮਲ ਸੀ। ਇਸ ਹਾਦਸੇ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ, ਲੋਕ ਸਰਕਾਰ ਤੋਂ ਮਦਦ ਦੀ ਗੁਹਾਰ ਲਗਾ ਰਹੇ ਹਨ, ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਵਤਨ ਵਾਪਿਸ ਲਿਆਉਣ ਲਈ ਮਦਦ ਕੀਤੀ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗਗਨਦੀਪ ਸਿੰਘ ਦੇ ਦਾਦਾ ਬਸੰਤ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਚਾਰ ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਅਤੇ ਬੀਤੇ ਕੱਲ੍ਹ ਸਾਨੂੰ ਉਸ ਤੋਂ ਜਾਣਕਾਰੀ ਮਿਲੀ ਕਿ ਗਗਨਦੀਪ ਸਿੰਘ ਦੀ ਮੌਤ ਹੋ ਗਈ ਹੈ। ਸਾਡਾ ਪਰਿਵਾਰ ਇੱਕ ਬਹੁਤ ਹੀ ਗਰੀਬ ਪਰਿਵਾਰ ਹੈ, ਅਸੀਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਪੈਸੇ ਨਹੀਂ ਰੱਖਦੇ, ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਗਗਨਦੀਪ ਦੀ ਲਾਸ਼ ਨੂੰ ਘਰ ਲੈ ਕੇ ਆਉਣ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਸਿਮਰਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੇ ਹੀ ਰਹਿਣ ਵਾਲੇ ਗਗਨਦੀਪ ਸਿੰਘ ਦੀ ਜਾਰਜੀਆ ਵਿੱਚ ਗੈਸ ਚੜ੍ਹਨ ਕਾਰਨ ਮੌਤ ਹੋ ਗਈ ਹੈ ਅਤੇ ਗਗਨਦੀਪ ਸਿੰਘ ਇੱਕ ਗਰੀਬ ਪਰਿਵਾਰ ਦਾ ਲੜਕਾ ਹੈ ਅਤੇ ਆਪਣਾ ਗੁਜ਼ਾਰਾ ਚਲਾਉਣਾ ਸੀ ਉਹ ਚਾਰ ਮਹੀਨੇ ਪਹਿਲਾਂ ਹੀ ਜਾਰਜੀਆ ਗਿਆ ਸੀ, ਜਿੱਥੇ ਉਹ ਕੰਮ ਕਰਦਾ ਸੀ, ਪਰਿਵਾਰ ਨੇ ਉਸ ਨੂੰ 4 ਤੋਂ 5 ਲੱਖ ਰੁਪਏ ਦਾ ਕਰਜ਼ਾ ਦਿੱਤਾ ਸੀ ਬੇਟਾ ਘਰ ਆਖ਼ਰੀ ਨਜ਼ਰ ਮਾਰੋ ਸਕਦਾ ਹੈ।

error: Content is protected !!