ਹੁਣ ਮੁੰਬਈ ‘ਚ ਸ਼ੋਅ ਤੋਂ ਪਹਿਲਾਂ ਮਹਾਰਾਸ਼ਟਰ ਸਰਕਾਰ ਨੇ ਲਾ’ਤੀਆਂ ਦੋਸਾਂਝਾਂਵਾਲੇ ‘ਤੇ ਪਾਬੰਦੀਆਂ

ਹੁਣ ਮੁੰਬਈ ‘ਚ ਸ਼ੋਅ ਤੋਂ ਪਹਿਲਾਂ ਮਹਾਰਾਸ਼ਟਰ ਸਰਕਾਰ ਨੇ ਲਾ’ਤੀਆਂ ਦੋਸਾਂਝਾਂਵਾਲੇ ‘ਤੇ ਪਾਬੰਦੀਆਂ

Diljit dosanjh notice

ਵੀਓਪੀ ਬਿਊਰੋ – ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਕਿਸੇ ਵੀ ਰੂਪ ਵਿੱਚ ਸਟੇਜ ‘ਤੇ ਬੱਚਿਆਂ ਦੀ ਵਰਤੋਂ ਨਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ।

ਨੋਟਿਸ ਵਿੱਚ 22.7.2019 ਦੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਦਾ ਜ਼ਿਕਰ ਹੈ। ਇਹ ਨੋਟਿਸ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ਤੋਂ ਬਾਅਦ ਆਇਆ ਹੈ। ਇੱਕ ਦਿਨ ਪਹਿਲਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਮੁੰਬਈ ਨੇ ਵੀ ਸ਼ਰਾਬ ਅਤੇ ਗੁਟਕੇ ਦਾ ਪ੍ਰਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਦਿਲਜੀਤ ਦੋਸਾਂਝ ਦੇ ਲਾਈਵ ਸਟੇਜ ‘ਤੇ ਨਾ ਚੜ੍ਹਨ ਦੇਣ ਲਈ ਨੋਟਿਸ ਜਾਰੀ ਕੀਤਾ ਸੀ।

 

 

error: Content is protected !!