SGPC ਨੇ ਜਥੇਦਾਰ ਹਰਪ੍ਰੀਤ ਸਿੰਘ ਤੋਂ ਵਾਪਸ ਲਿਆ ਚਾਰਜ, ਕਿਹਾ ਸੀ- ਹੈਗੇ ਮੇਰੇ ਭਾਜਪਾ ਨਾਲ ਸਬੰਧ ਸਾਲਿਓ

SGPC ਨੇ ਜਥੇਦਾਰ ਹਰਪ੍ਰੀਤ ਸਿੰਘ ਤੋਂ ਵਾਪਸ ਲਿਆ ਚਾਰਜ, ਕਿਹਾ ਸੀ- ਹੈਗੇ ਮੇਰੇ ਭਾਜਪਾ ਨਾਲ ਸਬੰਧ ਸਾਲਿਓ

ਵੀਓਪੀ ਬਿਊਰੋ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਹੈ। ਉਨ੍ਹਾਂ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਬਣਾਈ ਗਈ ਹੈ। ਜਾਂਚ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਪੰਚ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੋਰਾਹਾ ਦੇ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਖੇ ਹੋਈ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸੰਧੂ ਗੁਰਪ੍ਰੀਤ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ’ਤੇ ਲਾਏ ਦੋਸ਼ਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਰਘੂਜੀਤ ਸਿੰਘ ਵਿਰਕ, ਦਲਜੀਤ ਭਿੰਡਰ ਅਤੇ ਸ਼ੇਰ ਸਿੰਘ ਮੰਡ ਸ਼ਾਮਲ ਹਨ। ਕਮੇਟੀ ਨੂੰ 15 ਦਿਨਾਂ ਅੰਦਰ ਜਾਂਚ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਅਤੇ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ।

ਹਾਲਾਂਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਵਿੱਚ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਜਲਦੀ ਹੀ ਪ੍ਰੈਸ ਬਿਆਨ ਰਾਹੀਂ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਹਾਲ ਹੀ ਵਿਚ ਗਿਆਨੀ ਹਰਪ੍ਰੀਤ ਸਿੰਘ ਨਾਲ ਆਪਣੀ ਇਕ ਵੀਡੀਓ ਸਾਂਝੀ ਕੀਤੀ ਹੈ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਦੋਸ਼ ਲਗਾਇਆ ਹੈ ਕਿ ਗੁੱਸੇ ‘ਚ ਉਨ੍ਹਾਂ ਨੇ ਭਾਜਪਾ ਨਾਲ ਸਬੰਧ ਹੋਣ ਦੀ ਗੱਲ ਕਬੂਲ ਕੀਤੀ ਹੈ, ਜਦਕਿ ਉਨ੍ਹਾਂ ‘ਸਾਲਿਓਂ’ ਵਰਗੇ ਸ਼ਬਦ ਵੀ ਬੋਲੇ ​​ਹਨ।

 

ਉਨ੍ਹਾਂ ਦੀ ਇਹ ਵੀਡੀਓ ਕਾਫੀ ਵਾਇਰਲ ਹੋਈ ਸੀ ਅਤੇ ਵਿਰਸਾ ਸਿੰਘ ਵਲਟੋਹਾ ਨੇ ਉਨ੍ਹਾਂ ‘ਤੇ ਕਾਫੀ ਗੰਭੀਰ ਇਲਜ਼ਾਮ ਵੀ ਲਾਏ ਸਨ।

 

error: Content is protected !!