ਬੈਕਫੁੱਟ ‘ਤੇ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ, MP ਅੰਮ੍ਰਿਤਪਾਲ ਸਿੰਘ ਦੀ ਅਗਵਾਈ ‘ਚ ਬਣੇਗੀ ਨਵੀਂ ਖੇਤਰੀ ਪਾਰਟੀ

ਬੈਕਫੁੱਟ ‘ਤੇ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ, MP ਅੰਮ੍ਰਿਤਪਾਲ ਸਿੰਘ ਦੀ ਅਗਵਾਈ ‘ਚ ਬਣੇਗੀ ਨਵੀਂ ਖੇਤਰੀ ਪਾਰਟੀ

ਖਡੂਰ ਸਾਹਿਬ -Amritpal, akali dal, Punjab

NSA ਤਹਿਤ ਡਿਬਰੂਗੜ ਜੇਲ ਦੇ ਵਿੱਚ ਬੰਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨਵੀਂ ਖੇਤਰੀ ਪਾਰਟੀ ਬਣਾਉਣ ਜਾ ਰਹੇ ਹਨ। ਉਨ੍ਹਾਂ ਦੇ ਜੱਦੀ ਪਿੰਡ ਜਲੂਪੁਰ ਖੈੜਾ ਵਿਖੇ ਅੱਜ ਅੰਮ੍ਰਿਤਪਾਲ ਸਿੰਘ ਦੀ ਟੀਮ ਦੀ ਅਗਵਾਈ ਹੇਠ ਇੱਕ ਵਿਸ਼ਾਲ ਮੀਟਿੰਗ ਰੱਖੀ ਗਈ। ਇਸ ਦੇ ਵਿੱਚ ਪੰਜਾਬ ਭਰ ਤੋਂ ਵੱਖ-ਵੱਖ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।

ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਸਰਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਨਵੀਂ ਖੇਤਰੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਕਿਉਂਕਿ ਅੱਜ ਜੋ ਪੰਜਾਬ ਦੇ ਹਾਲਾਤ ਬਣੇ ਹੋਏ ਹਨ। ਉਸਦੇ ਮੱਦੇ ਨਜ਼ਰ ਇਹ ਮੀਟਿੰਗ ਰੱਖੀ ਗਈ ਸੀ। ਜਿਸ ਦੇ ਵਿੱਚ ਸੰਗਤਾਂ ਤੇ ਸਮਰਥਕਾਂ ਦੀ ਰਾਏ ਲੈ ਕੇ ਹੁਣ ਜਨਵਰੀ ਦੇ ਵਿੱਚ ਨਵੀਂ ਪਾਰਟੀ ਦੇ ਨਾਮ ਦਾ ਐਲਾਨ ਕੀਤਾ ਜਾਵੇਗਾ।

error: Content is protected !!