ਬੇਹੱਦ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ ਐਨਕਾਊਂਟਰ ‘ਚ ਮਾਰੇ ਗਏ ਨੌਜਵਾਨ, ਇੱਕ ਦਾ ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਬੇਹੱਦ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ ਐਨਕਾਊਂਟਰ ‘ਚ ਮਾਰੇ ਗਏ ਨੌਜਵਾਨ, ਇੱਕ ਦਾ ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਗੁਰਦਾਸਪੁਰ (ਵੀਓਪੀ ਬਿਊਰੋ)

ਬੀਤੀ 18 ਦਸੰਬਰ ਦੀ ਰਾਤ ਨੂੰ ਸਰਹੱਦੀ ਕਸਬਾ ਕਲਾਨੌਰ ਦੀ ਬਖਸ਼ੀਵਾਲ ਦੀ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਮੁਲਜ਼ਮਾਂ ਦਾ ਉੱਤਰ ਪ੍ਰਦੇਸ਼ ਦੇ ਪੀਲੀਭੀਤ ‘ਚ ਐਨਕਾਊਂਟਰ ਹੋਇਆ ਹੈ। ਮਾਰੇ ਗਏ ਤਿੰਨੇ ਨੌਜਵਾਨ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ। ਜਸ਼ਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ ਉਮਰ ਕਰੀਬ 18 ਸਾਲ, ਵਾਸੀ ਪਿੰਡ ਨਿੱਕਾ ਸੂਰ, ਗੁਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਉਮਰ 25 ਸਾਲ ਵਾਸੀ ਮੁਹੱਲਾ ਕਲਾਨੌਰ ਅਤੇ ਵਰਿੰਦਰ ਸਿੰਘ ਉਰਫ਼ ਰਵੀ ਪੁੱਤਰ ਰਣਜੀਤ ਸਿੰਘ ਉਮਰ 23 ਸਾਲ, ਵਾਸੀ ਪਿੰਡ ਅਗਵਾਨ ਵਜੋਂ ਤਿੰਨਾਂ ਦੀ ਪਛਾਣ ਹੋਈ ਹੈ. ਤਿੰਨੋਂ ਬਹੁਤ ਗਰੀਬ ਪਰਿਵਾਰ ਨਾਲ ਸਬੰਧਤ ਹਨ।

ਦੱਸਿਆ ਜਾ ਰਿਹਾ ਹੈ ਕਿ ਜਸਨਪ੍ਰੀਤ ਸਿੰਘ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਪਰਮਜੀਤ ਕੌਰ ਨੇ ਦੂਜਾ ਵਿਆਹ ਕਰ ਲਿਆ ਸੀ ਅਤੇ ਉਸ ਦੇ ਤਿੰਨ ਭਰਾ ਅਤੇ ਦੋ ਭੈਣਾਂ ਹਨ, ਜਿਸ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ, ਜੋ ਕਿ ਇੱਕ ਗਰੀਬ ਪਰਿਵਾਰ ਦਾ ਹੋਣ ਕਾਰਨ ਮਜ਼ਦੂਰੀ ਕਰਦਾ ਸੀ ਅਤੇ ਟਰੱਕ ਡਰਾਈਵਰ ਦਾ ਕੰਮ ਕਰਦੀ ਸੀ ਅਤੇ ਉਹ 8 ਦਿਨਾਂ ਤੋਂ ਘਰ ਨਹੀਂ ਪਰਤਿਆ ਸੀ, ਘਰ ਵਾਲਿਆਂ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਆਪਣੇ ਸਾਥੀ ਵਰਿੰਦਰ ਸਿੰਘ ਉਰਫ ਰਵੀ ਅਗਵਾਨ ਦੇ ਨਾਲ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਅਤੇ ਮੰਗਲਵਾਰ ਨੂੰ ਉਸ ਦੇ ਨਾਲ ਘਰ ਗਿਆ ਹੋਇਆ ਸੀ, ਜਿਸ ਦੀ ਸੂਚਨਾ ਉਨ੍ਹਾਂ ਦੇ ਪੁੱਤਰ ਨੂੰ ਮਿਲੀ ਹੈ ਬੇਕਸੂਰ ਹੈ ਉਨ੍ਹਾਂ ਦਾ ਪੁੱਤਰ ਅਜਿਹਾ ਨਹੀਂ ਕਰ ਸਕਦਾ।

ਦੱਸ ਦੇਈਏ ਕਿ ਮ੍ਰਿਤਕ ਗੁਰਵਿੰਦਰ ਸਿੰਘ ਦਾ ਪਿਤਾ ਗੁਰਦੇਵ ਸਿੰਘ ਮਿਹਨਤ ਮਜ਼ਦੂਰੀ ਕਰਦਾ ਹੈ ਅਤੇ ਗੁਰਵਿੰਦਰ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ, ਜਿਸ ਨੇ 12ਵੀਂ ਤੱਕ ਪੜ੍ਹਾਈ ਕੀਤੀ ਸੀ ਅਤੇ ਉਹ ਕੋਈ ਕੰਮ ਨਹੀਂ ਕਰ ਰਿਹਾ ਸੀ ਉਸ ‘ਤੇ ਪਹਿਲਾਂ ਵੀ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ‘ਚ ਕਿਹਾ ਜਾਂਦਾ ਹੈ ਕਿ ਉਸ ਨੇ ਇਕ ਨੌਜਵਾਨ ਨੂੰ ਨਹਿਰ ‘ਚ ਧੱਕਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਗੁਰਵਿੰਦਰ ਨੂੰ ਵੀ ਘਰੋਂ ਬਾਹਰ ਕੱਢ ਦਿੱਤਾ ਗਿਆ ਸੀ। ਉਸ ਦੇ ਘਰ ਵਾਲਿਆਂ ਨਾਲ ਕੋਈ ਗੱਲ ਨਹੀਂ ਹੋਈ ਸੀ, ਉਸ ਨੂੰ ਸਵੇਰੇ ਪੁਲਿਸ ਤੋਂ ਪਤਾ ਲੱਗਾ ਕਿ ਉਸ ਦੇ ਬੇਟੇ ਦਾ ਐਨਕਾਊਂਟਰ ਹੋ ਗਿਆ ਹੈ।

ਦੱਸ ਦੇਈਏ ਕਿ ਮੁਲਜ਼ਮ ਵਰਿੰਦਰ ਸਿੰਘ ਉਰਫ਼ ਰਵੀ ਪਿੰਡ ਅਗਵਾਨ ਦਾ ਰਹਿਣ ਵਾਲਾ ਹੈ, ਜੋ ਕਿ ਬਹੁਤ ਹੀ ਗਰੀਬ ਪਰਿਵਾਰ ਦਾ ਹੈ ਅਤੇ ਜਦੋਂ ਅਸੀਂ ਉਸ ਦੇ ਘਰ ਗਏ ਤਾਂ ਘਰ ਵਿੱਚ ਕੋਈ ਮੌਜੂਦ ਨਹੀਂ ਸੀ ਘਰ ਨੂੰ ਤਾਲਾ ਲੱਗਾ ਹੋਇਆ ਸੀ ਅਤੇ ਉਸ ਦੀ ਮਾਂ ਵੀ ਦੱਸੀ ਜਾ ਰਹੀ ਹੈ ਕਿ ਵਰਿੰਦਰ ਸਿੰਘ ਉਰਫ ਰਵੀ ਵਿਦੇਸ਼ ‘ਚ ਰਹਿ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੈਂਬਰ ਜਸਵਿੰਦਰ ਸਿੰਘ ਬਾਗੀ ਉਰਫ ਮੰਨੂ ਅਗਵਾਨ ਦੇ ਸੰਪਰਕ ‘ਚ ਸੀ। ਪਰਿਵਾਰ ਮੀਡੀਆ ਸਾਹਮਣੇ ਨਹੀਂ ਆਇਆ।

error: Content is protected !!