ਕੱਲ ਦੇ ਮੀਂਹ ਨੇ ਅੱਜ ਵਧਾਈ ਠੰਢ, ਪੰਜਾਬ ‘ਚ ਠੰਢੀਆਂ ਹਵਾਵਾਂ ਨੇ ਠਰੇ ਲੋਕ

ਕੱਲ ਦੇ ਮੀਂਹ ਨੇ ਅੱਜ ਵਧਾਈ ਠੰਢ, ਪੰਜਾਬ ‘ਚ ਠੰਢੀਆਂ ਹਵਾਵਾਂ ਨੇ ਠਰੇ ਲੋਕ

ਸੋਮਵਾਰ ਨੂੰ ਪੰਜਾਬ ‘ਚ ਕਈ ਜਗ੍ਹਾ ਬਾਰਿਸ਼ ਹੋਈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਸੰਘਣੀ ਧੁੰਦ ਦਾ ਪੀਲਾ ਅਲਰਟ ਵੀ ਜਾਰੀ ਕੀਤਾ ਸੀ। ਕੱਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਸੰਘਣੀ ਧੁੰਦ ਵੀ ਛਾਈ ਰਹੇਗੀ।

ਅੱਜ ਦੀ ਗੱਲ ਕੀਤੀ ਜਾਵੇ ਤਾਂ ਕੱਲ ਮੀਂਹ ਪੈਣ ਤੋਂ ਬਾਅਦ ਅੱਜ ਜਿੱਥੇ ਹਲਕੀ ਧੁੰਦ ਦੇਖੀ ਗਈ, ਉੱਥੇ ਹੀ ਪੰਜਾਬ ਵਿੱਚ ਠੰਢ ਪਹਿਲਾਂ ਨਾਲੋਂ ਵੱਧ ਗਈ ਹੈ। ਐਤਵਾਰ ਨੂੰ ਦਿਨ ਦੇ ਤਾਪਮਾਨ ‘ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ ਭਾਵੇਂ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਸੀ, ਪਰ ਲੁਧਿਆਣਾ ਅਤੇ ਬਠਿੰਡਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਪਾਰਾ 3 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਵਿੱਚ ਮੀਂਹ ਨਾ ਪੈਣ ਕਾਰਨ ਸ਼ਹਿਰਾਂ ਵਿੱਚ ਪ੍ਰਦੂਸ਼ਣ ਵਧ ਗਿਆ ਸੀ।

error: Content is protected !!