ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਜਦਕਿ ਕੁਝ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ। ਜ਼ਖ਼ਮੀਆਂ ਨੂੰ ਪੁਲਿਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਰੱਸੀਆਂ ਅਤੇ ਮੋਢਿਆਂ ‘ਤੇ ਚੁਕ ਕੇ ਸੜਕ ‘ਤੇ ਲਿਆਂਦਾ ਗਿਆ।
ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਬਚਾਅ ਕਾਰਜ ਜਾਰੀ ਹੈ।
SDRF ਤੋਂ ਸੂਚਨਾ ਮਿਲੀ
ਹੁਣ ਤਕ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਬੱਸ ਰੋਡਵੇਜ਼ ਦੀ ਸੀ ਜੋ ਭੀਮਤਾਲ ਤੋਂ ਹਲਦਵਾਨੀ ਵੱਲ ਜਾ ਰਹੀ ਸੀ। ਉਕਤ ਬੱਸ ‘ਚ 20 ਤੋਂ 25 ਲੋਕ ਸਵਾਰ ਦੱਸੇ ਜਾ ਰਹੇ ਹਨ। ਬੱਸ ਕਰੀਬ 100 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ।