ਪੁੱਛਗਿੱਛ ਕਰਨ ਤੋਂ ਬਾਅਦ ਗ੍ਰੰਥੀ ਨੇ ਆਪਣੀ ਗਲਤੀ ਨੂੰ ਮੰਨਿਆ ਤੇ ਉਸ ਨੇ ਕਿਹਾ ਕਿ ਉਸਨੇ 2000 ਰੁਪਏ ਲੈ ਕੇ ਫਰਜ਼ੀ ਮੈਰਿਜ ਸਰਟੀਫ਼ੀਕੇਟ ਬਣਾ ਕੇ ਦਿੱਤਾ ਸੀ। ਜਿਸ ਤੋਂ ਬਾਅਦ ਨਹਿੰਗ ਸਿੰਘ ਜਥੇਬੰਦੀਆਂ ਨੇ ਗੁਰਦੁਆਰਾ ਸਾਹਿਬ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਦੁਆਰਾ ਸਾਹਿਬ ਵਿੱਚੋਂ ਲਿਜਾ ਕੇ ਦੂਸਰੇ ਗੁਰਦੁਆਰਾ ਸਾਹਿਬ ਵਿੱਚ ਰਖਵਾ ਦਿੱਤਾ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲਕੜੀ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਇੱਕ ਮਹੀਨਾ ਪਹਿਲਾਂ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਸੀ, ਜਿਸ ਸਬੰਧੀ ਅਸੀਂ ਥਾਣਾ ਮਹਿਣਾ ਦੀ ਪੁਲਿਸ ਨੂੰ ਸੂਚਿਤ ਕੀਤਾ ਸੀ, ਪਰ ਪੁਲਿਸ ਨੇ ਵੀ ਸਾਡੀ ਕੋਈ ਸੁਣਵਾਈ ਨਹੀਂ ਕੀਤੀ। ਜਦੋਂ ਸਾਨੂੰ ਪਤਾ ਲੱਗਾ ਕਿ ਮੇਰੇ ਭਰਾ ਨੇ ਮੇਰੀ ਲੜਕੀ ਨੂੰ ਕਿਤੇ ਲੁਕਾ ਕੇ ਰੱਖਿਆ ਹੈ ਤਾਂ ਉਸ ਕੋਲੋਂ ਗੁਰਦੁਆਰਾ ਸਾਹਿਬ ਦਾ ਫਰਜ਼ੀ ਮੈਰਿਜ ਸਰਟੀਫ਼ੀਕੇਟ ਮਿਲਿਆ ਜਿਸ ਦੀ ਸੂਚਨਾ ਅਸੀਂ ਨਿਹੰਗ ਸਿੰਘ ਜਥੇਬੰਦੀਆ ਨੂੰ ਦਿੱਤੀ ਤਾਂ ਉਹ ਮੌਕੇ ‘ਤੇ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਤੋਂ ਪੁੱਛਗਿੱਛ ਕੀਤੀ ਤਾਂ ਉਸਨੇ ਮੰਨਿਆ ਕਿ ਉਸ ਨੇ 2000 ਰੁਪਏ ਲੈਕੇ ਦਾ ਫਰਜ਼ੀ ਮੈਰਿਜ ਸਰਟੀਫ਼ੀਕੇਟ ਬਣਾ ਕੇ ਦਿੱਤਾ ਸੀ। ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਕਿਹਾ ਕਿ ਸਾਨੂੰ ਸਾਡੀ ਲੜਕੀ ਮਿਲਣੀ ਚਾਹੀਦੀ ਹੈ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਉੱਪਰ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਗ੍ਰੰਥੀ ਨੇ ਮੰਨੀ ਗਲਤੀ
ਨਿਹੰਗ ਸਿੰਘ ਜਥੇਬੰਦੀਆਂ ਨੇ ਲਿਆ ਐਕਸ਼ਨ