ਦੱਸ ਦਈਏ ਕਿ ਗਾਇਕ ਕਮਲ ਖਾਨ ਦੇ ਮਾਤਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ, ਜਿਸ ਦੀ ਜਾਣਕਾਰੀ ਖੁਦ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ।
ਹਾਲ ਹੀ ਵਿੱਚ ਗਾਇਕ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਸਟੋਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਬੀਤੀ 26 ਦਸੰਬਰ ਨੂੰ ਉਨ੍ਹਾਂ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ,
ਇਸ ਤੋਂ ਇਲਾਵਾ ਗਾਇਕ ਨੇ ‘ਮਿਸ ਯੂ ਮਾਂ’ ਨਾਲ ਇੱਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਅਦਾਕਾਰ ਨੇ ਆਪਣੀ ਮਾਂ ਨਾਲ ਕੁੱਝ ਤਸਵੀਰਾਂ ਦੀ ਇੱਕ ਵੀਡੀਓ ਸਾਂਝੀ ਕੀਤੀ।
ਹੁਣ ਗਾਇਕ ਦੀ ਇਸ ਪੋਸਟ ਉੱਤੇ ਪੰਜਾਬੀ ਸਿਤਾਰੇ ਵੀ ਕਾਫੀ ਕੁਮੈਂਟ ਕਰ ਰਹੇ ਹਨ ਅਤੇ ਗਾਇਕ ਲਈ ਦੁੱਖ ਜ਼ਾਹਰ ਰਹੇ ਹਨ।