ਟੱਕਰ ਤੋਂ ਬਾਅਦ ਐਂਬੂਲੈਂਸ ਪਲਟ ਗਈ, ਜਿਸ ਦੌਰਾਨ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ,
ਜਿਸ ਨੂੰ ਕਿਸੇ ਹੋਰ ਐਂਬੂਲੈਂਸ ਦੀ ਮਦਦ ਨਾਲ ਰਾਮ ਮੰਡੀ ਸਥਿਤ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਇਸ ਹਾਦਸੇ ਵਿਚ ਐਂਬੂਲੈਂਸ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪੁਲਿਸ ਅਧਿਕਾਰੀ ਪਹੁੰਚ ਗਏ ਤੇ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰਦੇ ਹੋਏ ਪਲਟੀ ਹੋਈ ਐਂਬੂਲੈਂਸ ਨੂੰ ਕ੍ਰੇਨ ਰਾਹੀਂ ਸਿੱਧਾ ਕਰਵਾਇਆ ਜਾ ਰਿਹਾ ਹੈ।