ਅੱਜ ਕਿਸਾਨਾਂ ਵੱਲੋਂ ਪੰਜਾਬ ਬੰਦ, ਜਾਣੋ ਕੀ ਰਹੇਗਾ ਬੰਦ ਤੇ ਕਿਸ ਤੋਂ ਮਿਲੇਗੀ ਛੋਟ
Punjab band, farmer protest
ਵੀਓਪੀ ਬਿਊਰੋ- ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਮੰਨਵਾਉਣ ਲਈ ਧਰਨਾਕਾਰੀ ਕਿਸਾਨਾਂ ਨੇ ਅੱਜ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ। ਅੱਜ ਸੋਮਵਾਰ ਨੂੰ ਪੰਜਾਬ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗਾ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਕਿਸਾਨ ਆਗੂਆਂ ਨੇ ਸੜਕਾਂ, ਰੇਲਵੇ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਣ ਦਾ ਸੱਦਾ ਦਿੱਤਾ ਹੈ।