ਤੇਜ਼ ਰਫ਼ਤਾਰ ਸਕਾਰਪੀਓ ਨੇ ਮਾਰੀ ਮੋਟਰਸਾਈਕਲ ਸਵਾਰ 2 ਭਰਾਵਾਂ  ਨੂੰ ਟੱਕਰ, 1 ਦੀ ਮੌ+ਤ,ਦੂਜਾ ਜਖਮੀ

ਸੰਘਣੀ ਧੁੰਦ ਕਾਰਨ ਮਾਨਸਾ ’ਚ ਦੋ ਸਕੇ ਭਰਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇੱਕ ਸਕਾਰਪੀਓ ਗੱਡੀ ਤੇ ਮੋਟਰਸਾਈਕਲ ‘ਚ ਭਿਆਨਕ ਟੱਕਰ ’ਚ 40 ਸਾਲਾ ਅਮਰੀਕ ਸਿੰਘ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ।

ਜਦੋਂਕਿ ਉਸ ਦਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਮਾਨਸਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਮਾਨਸਾ ਦੇ ਤਿੰਨ ਕੌਣੀ ‘ਤੇ ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਵਿੱਚ ਭਿਆਨਕ ਟੱਕਰ ਹੋਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਗੱਡੀ ਮੋਟਰਸਾਈਕਲ ਸਵਾਰਾਂ ਨੂੰ ਦੂਰ ਤੱਕ ਘੜੀਸਦੇ ਹੋਏ ਲੈ ਗਈ।

ਹਾਦਸੇ ਵਿੱਚ ਮਾਨਸਾ ਦਾ ਅਮਰੀਕ ਸਿੰਘ ਵਾਰਡ ਨੰਬਰ. 4 ਦਾ ਰਹਿਣ ਵਾਲਾ ਸੀ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ।

ਉਸ ਦਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਮਾਨਸਾ ਦੇ ਡਾਕਟਰਾਂ ਵੱਲੋਂ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਸਕਾਰਪੀਓ ਸਵਾਰ ਮੌਕੇ ’ਤੇ ਫ਼ਰਾਰ ਹੋ ਗਏ। ਉਧਰ ਇਸ ਮਾਮਲੇ ’ਚ ਪੁਲਿਸ ਨੇ ਜਾਂਚ ਸ਼ੁਰ ਕਰ ਦਿੱਤੀ ਹੈ।

error: Content is protected !!