ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ, ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ, ਬਾਰਿਸ਼ ਦੀ ਵੀ ਉਮੀਦ

ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ, ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ, ਬਾਰਿਸ਼ ਦੀ ਵੀ ਉਮੀਦ

ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਔਸਤ ਵੱਧ ਤੋਂ ਵੱਧ ਤਾਪਮਾਨ -0.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 1 ਡਿਗਰੀ ਘੱਟ ਗਿਆ। ਹਾਲਾਂਕਿ, ਇਹ ਤਾਪਮਾਨ ਸੂਬੇ ਵਿੱਚ ਆਮ ਦੇ ਨੇੜੇ ਹੈ। ਪੰਜਾਬ ਦੇ ਨੇੜੇ ਦੋ ਵੈਸਟਨ ਡਿਸਟਰਵੈਂਸ ਐਕਟਿਵ ਹੋ ਗਏ ਹਨ। ਜਿਸ ਕਾਰਨ ਮੌਸਮ ਵਿਭਾਗ ਨੇ ਅੱਜ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਵੀ ਪ੍ਰਗਟਾਈ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਚੰਗੀ ਧੁੱਪ ਦੇਖਣ ਨੂੰ ਮਿਲ ਰਹੀ ਹੈ। ਅੱਜ ਤੋਂ ਵੈਸਟਨ ਡਿਸਟਰਵੈਂਸ ਵੀ ਹੌਲੀ ਐਕਟਿਵ ਹੋਣੀ ਸ਼ੁਰੂ ਹੋ ਜਾਵੇਗੀ। ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਤੱਕ ਵਧ ਸਕਦਾ ਹੈ। ਜਿਸ ਨਾਲ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਕੁਝ ਰਾਹਤ ਮਿਲੇਗੀ।

error: Content is protected !!