ਪੰਜਾਬ ਵਿੱਚ ਲਗਾਤਾਰ ਸੜਕੀ ਹਾਦਸੇ ਵਾਪਰ ਰਹੇ ਨੇ। ਆਏ ਦਿਨ ਇਹ ਹਾਦਸੇ ਲੋਕਾਂ ਦੀ ਜਾਨ ਦੇ ਦੁਸ਼ਮਣ ਬਣ ਰਹੇ ਨੇ।ਗੜ੍ਹਸ਼ੰਕਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ।
ਇਥੇ ਕੈਂਟਰ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕੋ ਪ੍ਰਵਾਰ ਦੇ 3 ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਛੋਟਾ ਬੱਚਾ ਵੀ ਸ਼ਾਮਲ ਹੈ।
ਮਰਨ ਵਾਲਿਆਂ ’ਚ ਪਤੀ-ਪਤਨੀ ਤੇ ਉਨ੍ਹਾਂ ਦੀ ਇਕ 7 ਸਾਲਾ ਲੜਕੀ ਸ਼ਾਮਲ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਨਾਮ ਸਿੰਘ (45) ਪੁੱਤਰ ਜੋਗਿੰਦਰ ਸਿੰਘ ਪਿੰਡ ਮਾਣੇਵਾਲ (ਬਲਾਚੌਰ), ਉਸ ਦੀ ਪਤਨੀ ਵਰਿੰਦਰ ਕੌਰ (42) ਅਤੇ 7 ਸਾਲਾ ਧੀ ਸੀਰਤ ਕੌਰ ਵਜੋਂ ਹੋਈ।
ਮ੍ਰਿਤਕ ਕੋਟ ਫਤੂਹੀ ਸਾਈਡ ਤੋਂ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਪਿੰਡ ਨੂੰ ਜਾ ਰਹੇ ਸਨ ਕਿ ਸਾਹਮਣੇ ਆ ਰਹੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਗਈ।
ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ’ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।