ਅੱਜ ਵੀ ਉਹ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਦੁੱਧ ਡੇਅਰੀ ’ਚ ਪਾ ਕੇ ਆਇਆ ਅਤੇ ਉਸ ਤੋਂ ਬਾਅਦ ਆਪਣੀ ਫ਼ਾਰਚੂਨਰ ਗੱਡੀ ਲੈ ਕੇ ਚਲਾ ਗਿਆ। ਆਪਣੇ ਪਿੰਡ ਦੇ ਹੀ ਨੇੜੇ ਸੜਕ ’ਤੇ ਉਸਨੇ ਫ਼ਾਰਚੂਨਰ ਗੱਡੀ ’ਚ ਆਪਣੇ ਆਪ ਨੂੰ ਗੋਲ਼ੀ ਮਾਰ ਲਈ ਜਿਸ ਤੋਂ ਬਾਅਦ ਉਸਦੀ ਇਹ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੰਭਿਆਂ ’ਚ ਟਕਰਾ ਕੇ ਖੇਤਾਂ ’ਚ ਜਾ ਡਿੱਗੀ।
ਸੂਚਨਾ ਮਿਲਦੇ ਹੀ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਸ਼ਵਨੀ ਗੋਟਿਆਲ, ਡੀਐੱਸਪੀ (ਡੀ) ਸੁਖਪ੍ਰੀਤ ਸਿੰਘ ਰੰਧਾਵਾ ਅਤੇ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਸੁਖਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ ਪਰ ਫਿਰ ਵੀ ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਫ਼ਿਲਹਾਲ ਆਤਮ ਹੱਤਿਆ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਮ੍ਰਿਤਕ ਦੇ ਮੋਬਾਇਲ ਫੋਨ ਦੀ ਵੀ ਜਾਂਚ ਕੀਤੀ ਜਾਵੇਗੀ। ਪੁਲਿਸ ਵਲੋਂ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ। ਨੌਜਵਾਨ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਬੱਚਾ ਛੱਡ ਗਿਆ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਸੁਰਿੰਦਰ ਛਿੰਦਾ ਦਾ ਲਾਇਸੈਂਸੀ ਅਸਲਾ ਗੰਨ ਹਾਊਸ ’ਚ ਜਮ੍ਹਾ ਸੀ ਜਿਸ ਨੂੰ ਉਹ ਅੱਜ ਹੀ ਲੈ ਕੇ ਆਇਆ ਸੀ। ਗੱਡੀ ’ਚ ਨਵੇਂ ਕਾਰਤੂਸ ਵੀ ਪਏ ਸਨ ਅਤੇ ਪੁਲਿਸ ਅਨੁਸਾਰ ਇਹ ਅੱਜ ਹੀ ਨਵੇਂ ਖਰੀਦੇ ਲੱਗਦੇ ਹਨ ਜਿਸ ਦੀ ਜਾਂਚ ਜਾਰੀ ਹੈ। ਮ੍ਰਿਤਕ ਆਤਮ ਹੱਤਿਆ ਕਰਨ ਦੀ ਨੀਅਤ ਨਾਲ ਹੀ ਗੰਨ ਹਾਊਸ ਤੋਂ ਆਪਣਾ ਲਾਇਸੈਂਸੀ ਰਿਵਾਲਵਰ ਤੇ ਕਾਰਤੂਸ ਲੈ ਕੇ ਆਇਆ ਸੀ ਅਤੇ ਉਸਨੇ ਘਟਨਾ ਨੂੰ ਅੰਜ਼ਾਮ ਦੇ ਦਿੱਤਾ।#1 PS4 Emulator for Windows
Visit Us Now !
WhatsApp us