ਚੱਲਦੀ ਮੀਟਿੰਗ ‘ਚ ਗੁਰਦੁਆਰਾ ਕਮੇਟੀ ਦੇ ਖਜ਼ਾਨਚੀ ਨੂੰ ਕੁੱਟਿਆ

ਚੱਲਦੀ ਮੀਟਿੰਗ ‘ਚ ਗੁਰਦੁਆਰਾ ਕਮੇਟੀ ਦੇ ਖਜ਼ਾਨਚੀ ਨੂੰ ਕੁੱਟਿਆ

ਵੀਓਪੀ ਬਿਊਰੋ- Fridkot, Punjab, crime ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਾਬਲ ਵਲਾ ਦੇ ਗੁਰਦੁਆਰਾ ਕਮੇਟੀ ਦੇ ਖ਼ਜ਼ਾਨਚੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਾਣਕਾਰੀ ਮੁਤਾਬਿਕ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋ ਰਹੀ ਸੀ, ਜਿਸ ਵਿੱਚ ਖਜ਼ਾਨਚੀ ਕਸ਼ਮੀਰ ਸਿੰਘ ਮੌਜੂਦ ਸੀ ਅਤੇ ਪਿੰਡ ਦੇ ਹੀ ਰਹਿਣ ਵਾਲਾ ਇੱਕ ਨੌਜਵਾਨ ਆਇਆ ਅਤੇ ਉਸ ਵੱਲੋਂ ਮੀਟਿੰਗ ਵਿੱਚ ਬੈਠੇ ਕਸ਼ਮੀਰ ਸਿੰਘ ਉੱਪਰ ਹਮਲਾ ਕਰ ਦਿੱਤਾ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਫਰੀਦਕੋਟ ਦੇ ਗੁਰੂ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਾ ਦਿੱਤਾ ਗਿਆ। ਇਸ ਮਾਮਲੇ ਦੇ ਵਿੱਚ ਫਿਲਹਾਲ ਫਰੀਦਕੋਟ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈਹੈ ਤੇ ਦੋਵੇ ਧਿਰਾਂ ਨੂੰ ਬੁਲਾਇਆ ਗਿਆ ਤੇ ਉਹਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

 

ਇਸ ਸਬੰਧ ਦੇ ਵਿੱਚ ਗੱਲਬਾਤ ਕਰਦਿਆਂ ਹੋਇਆਂ ਜ਼ਖਮੀ ਕਸ਼ਮੀਰ ਸਿੰਘ ਦੇ ਭਰਾ ਅਤੇ ਪੁੱਤਰ ਅਤੇ ਪਿੰਡ ਵੱਡੀ ਨੇ ਦੱਸਿਆ ਕਿ ਪਿੰਡ ਦੇ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਮੀਟਿੰਗ ਕੀਤੀ ਜਾ ਰਹੀ ਸੀ ਤਾਂ ਪਿੰਡ ਦਾ ਹੀ ਰਹਿਣ ਵਾਲਾ ਇੱਕ ਵਿਅਕਤੀ ਉਥੇ ਆਇਆ ਅਤੇ ਉਸ ਵੱਲੋਂ ਉਸਦੇ ਕਸ਼ਮੀਰ ਸਿੰਘ ਉੱਪਰ ਹਮਲਾ ਕਰ ਦਿੱਤਾ ਗਿਆ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਹਨਾਂ ਨੂੰ ਜ਼ਖਮੀ ਹਾਲਤ ਦੇ ਵਿੱਚ ਫਰੀਦਕੋਟ ਦੇ ਗੁਰਦੁਆਰਾ ਸਿੰਘ ਮੈਡੀਕਲ ਹਸਪਤਾਲ ਚ ਦਾਖ਼ਿਲ ਕਰਾਇਆ ਗਿਆ। ਜਿੱਥੇ ਉਹ ਜੇਰੇ ਇਲਾਜ ਹਨ ਉਹਨਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਕਰੇ ਕਿਉਂਕਿ ਉਹਨਾਂ ਦੀ ਕੋਈ ਵੀ ਪਿੰਡ ਦੇ ਵਿੱਚ ਕੋਈ ਵੀ ਰੌਲਾ ਨਹੀਂ ਸੀ ਉਹਨਾਂ ਨੂੰ ਲੱਗ ਰਿਹਾ ਕਿ ਗੁਰਦੁਆਰੇ ਦੇ ਪ੍ਰਬੰਧਾਂ ਨੂੰ ਲੈ ਕੇ ਹੀ ਰੋਸ ਵਜੋਂ ਉਹਨਾਂ ਦੇ ਪਿਤਾ ਉੱਪਰ ਹਮਲਾ ਕੀਤਾ ਗਿਆ।

ਦੂਜੇ ਪਾਸੇ ਇਸ ਸਬੰਧ ਦੇ ਵਿੱਚ ਡੀਐਸਪੀ ਫਰੀਦਕੋਟ ਤਰਲੋਚਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਇਹ ਮਾਮਲੇ ਦੇ ਵਿੱਚ ਤੋਂ ਹੀ ਧਿਰਾਂ ਨੂੰ ਬੁਲਾਇਆ ਗਿਆ ਅਤੇ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

error: Content is protected !!