MP ਅੰਮ੍ਰਿਤਪਾਲ ਸਿੰਘ ‘ਤੇ ਸਖਤ ਹਾਈ ਕੋਰਟ, ਕਿਹਾ- ਅਖ਼ਬਾਰਾਂ ‘ਚ ਕੱਢਾਂਗੇ ਹੁਣ ਨੋਟਿਸ

MP ਅੰਮ੍ਰਿਤਪਾਲ ਸਿੰਘ ‘ਤੇ ਸਖਤ ਹਾਈ ਕੋਰਟ, ਕਿਹਾ- ਅਖ਼ਬਾਰਾਂ ‘ਚ ਕੱਢਾਂਗੇ ਹੁਣ ਨੋਟਿਸ

Amritpal singh, high court, Punjab

ਵੀਓਪੀ ਬਿਊਰੋ- ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਵਾਲੀ ਪਟੀਸ਼ਨ ‘ਤੇ ਕੱਲ਼੍ਹ ਹਾਈ ਕੋਰਟ ਵਿੱਚ ਸੁਣਵਾਈ ਹੋਈ ਸੀ। ਇਹ ਪਟੀਸ਼ਨ ਵਿਕਰਮਜੀਤ ਸਿੰਘ ਨੇ ਦਾਇਰ ਕੀਤੀ ਸੀ, ਜਿਨ੍ਹਾਂ ਨੇ ਖਡੂਰ ਸਾਹਿਬ ਤੋਂ ਚੋਣ ਲੜੀ ਸੀ। ਉਸ ਨੇ ਅੰਮ੍ਰਿਤਪਾਲ ਸਿੰਘ ਦੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਉਸਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਨੂੰ ਹੁਣ ਤੱਕ ਕਈ ਸੰਮਨ ਭੇਜੇ ਜਾ ਚੁੱਕੇ ਹਨ। ਉਸਦੇ ਪਰਿਵਾਰ ਨੇ ਵੀ ਸੰਮਨ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਜੇਲ੍ਹ ਸੁਪਰਡੈਂਟ ਰਾਹੀਂ ਡਿਬਰੂਗੜ੍ਹ ਜੇਲ੍ਹ ਨੂੰ ਸੰਮਨ ਪੱਤਰ ਵੀ ਭੇਜੇ ਗਏ ਸਨ, ਪਰ ਉਹ ਪ੍ਰਾਪਤ ਨਹੀਂ ਹੋਏ। ਵਕੀਲ ਨੇ ਕਿਹਾ ਕਿ ਇਹ ਸਭ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਹੁਣ ਇਹ ਸੰਮਨ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਹੋਵੇਗਾ।

ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਦਾਇਰ ਚੋਣ ਪਟੀਸ਼ਨ ਦੀ ਸੁਣਵਾਈ ਦੌਰਾਨ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪਟੀਸ਼ਨਕਰਤਾ ਦੇ ਵਕੀਲ ਐਡਵੋਕੇਟ ਰਾਹੁਲ ਆਦਿਆ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਵੀ ਤਿੰਨ ਵਾਰ ਨੋਟਿਸ ਭੇਜਿਆ ਗਿਆ ਸੀ, ਪਰ ਉਸਨੇ ਜਾਣਬੁੱਝ ਕੇ ਇਸਨੂੰ ਸਵੀਕਾਰ ਨਹੀਂ ਕੀਤਾ।

ਇਸ ਰਵੱਈਏ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਅਦਾਲਤ ਨੇ ਹੁਕਮ ਦਿੱਤਾ ਕਿ ਹੁਣ ਇਹ ਨੋਟਿਸ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਨੋਟਿਸ ਬਾਰੇ ਜਾਣਕਾਰੀ ਹਰ ਹਾਲਤ ਵਿੱਚ ਅੰਮ੍ਰਿਤਪਾਲ ਸਿੰਘ ਤੱਕ ਪਹੁੰਚਣੀ ਚਾਹੀਦੀ ਹੈ। ਪਟੀਸ਼ਨਕਰਤਾ ਨੇ ਦੋਸ਼ ਲਗਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਕੀਤੀਆਂ ਹਨ ਅਤੇ ਇਸ ‘ਤੇ ਸੁਣਵਾਈ ਜ਼ਰੂਰੀ ਹੈ। ਵਕੀਲ ਰਾਹੁਲ ਆਦਿਆ ਨੇ ਕਿਹਾ, “ਅਮ੍ਰਿਤਪਾਲ ਸਿੰਘ ਦਾ ਨੋਟਿਸ ਨਾ ਲੈਣ ਦੀ ਕੋਸ਼ਿਸ਼ ਨਿਆਂਇਕ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਹੈ।

error: Content is protected !!