ਪਰਿਵਾਰ ਮੁਤਾਬਿਕ ਸੰਦੀਪ ਕੈਨੇਡਾ ‘ਚ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨੇ ਪੂਰੇ ਕਰਨ ਗਈ ਸੀ। ਪਰਿਵਾਰ ਨੇ ਕਰਜ਼ਾ ਚੁੱਕ ਅਤੇ ਆਪਣੀ ਜ਼ਮੀਨ ਵੇਚ ਕੇ ਲਾਡਲੀ ਧੀ ਨੂੰ ਵਿਦੇਸ਼ ਭੇਜਿਆ ਸੀ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਹ ਸੰਦੀਪ ਨੂੰ ਹਮੇਸ਼ਾ ਲਈ ਆਪਣੇ ਤੋਂ ਦੂਰ ਕਰ ਰਹੇ ਹਨ।
ਸੰਦੀਪ ਦੇ ਪਿਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਸੰਦੀਪ ਹੁਣ ਰੁਜ਼ਗਾਰ ਦੀ ਭਾਲ ਵਿੱਚ ਸੀ ਅਤੇ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਪਰਿਵਾਰ ਵੱਲੋਂ ਚੁੱਕਿਆ ਕਰਜ਼ਾ ਜ਼ਰੂਰ ਉਤਾਰ ਦੇਵੇਗੀ ਅਤੇ ਆਪਣੇ ਪਰਿਵਾਰ ਦੀ ਗਰੀਬੀ ਦੂਰ ਕਰ ਦੇਵਗੀ ਪਰ ਹੁਣ ਉਨ੍ਹਾਂ ਦੀ ਧੀ ਦਾ ਕੋਈ ਵੀ ਪਤਾ ਨਹੀਂ ਲੱਗ ਰਿਹਾ।
ਕੰਮ ਨੂੰ ਲੈ ਕੇ ਚਿੰਤਾ
ਉਨ੍ਹਾਂ ਨੂੰ ਫੋਨ ‘ਤੇ ਜਾਣਕਾਰੀ ਮਿਲੀ ਕਿ ਸੰਦੀਪ ਕੰਮ ਦੀ ਭਾਲ ‘ਚ ਬਾਹਰ ਗਈ ਸੀ। ਰਸਤੇ ‘ਚ ਆਪਣੇ ਕਿਸੇ ਦੋਸਤ ਨਾਲ ਬੀਚ ‘ਤੇ ਫੋਟੋਆਂ ਖਿੱਚਣ ਲੱਗ ਗਈ ਅਤੇ ਪਾਣੀਆਂ ਦੀਆਂ ਲਹਿਰਾਂ ਨਾਲ ਉਹ ਪਾਣੀ ‘ਚ ਵਹਿ ਗਈ”। ਇਸ ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ। ਹੁਣ ਪਰਿਵਾਰ ਵੱਲੋਂ ਜਿੱਥੇ ਇਸ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਹੀ ਸਰਕਾਰ ਤੋਂ ਮਾਲੀ ਮਦਦ ਦੀ ਵੀ ਅਪੀਲ ਕੀਤੀ ਜਾ ਰਹੀ ਹੈ।