ਓਵਰਲੋਡ ਟਰੈਕਟਰ-ਟਰਾਲੀ ਨੇ ਕੁਚਲੇ ਬਾਈਕ ਸਵਾਰ ਪਤੀ-ਪਤਨੀ, ਮੌਕੇ ‘ਤੇ ਹੀ ਮੌ+ਤ
ਬਿਆਸ (ਵੀਓਪੀ ਬਿਊਰੋ) – Jalandhar, beas, accident, death

ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਪਿੰਡ ਚੀਮਾ ਬਾਠ ਨੇੜੇ ਇੱਕ ਇੱਟਾਂ ਦੀ ਭਰੀ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦਰਮਿਆਨ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਰਦਨਾਕ ਸੜਕ ਹਾਦਸੇ ਦੇ ਵਿੱਚ ਬਾਈਕ ਸਵਾਰ ਪਤੀ-ਪਤਨੀ ਜੋੜੇ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ ਹੈ।
ਉਕਤ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪੁੱਜੀ ਅਤੇ ਉਨ੍ਹਾਂ ਵਲੋਂ ਸਥਿਤੀ ਨੂੰ ਸਾਂਭਦੇ ਹੋਏ ਸੰਪਰਕ ਸੜਕ ਤੇ ਟਰੈਫਿਕ ਨੂੰ ਮੁੜ ਤੋਂ ਚਾਲੂ ਕੀਤਾ ਗਿਆ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਪਿੰਡ ਚੀਮਾ ਬਾਠ ਦੇ ਸਰਪੰਚ ਅਤੇ ਸਥਾਨਕ ਵਾਸੀਆਂ ਨੇ ਦੱਸਿਆ ਕਿ ਅਕਸਰ ਇਸ ਸੰਪਰਕ ਸੜਕ ਤੇ ਕਾਫੀ ਭਾਰੀ ਵਾਹਨ ਤੇਜ਼ ਰਫਤਾਰ ਦੇ ਵਿੱਚ ਚਲਦੇ ਹੋਏ ਨਜ਼ਰ ਆਉਂਦੇ ਹਨ।ਜਿਸ ਕਾਰਨ ਹਾਦਸੇ ਹੋਣ ਦਾ ਡਰ ਲਗਾਤਾਰ ਬਣਿਆ ਰਹਿੰਦਾ ਹੈ।





