5 ਪਿੰਡਾਂ ਦੀਆਂ ਪੰਚਾਇਤਾਂ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਈ SHO ਦਾ ਕੀਤਾ ਸਨਮਾਨ
ਬਰਨਾਲਾ (ਵੀਓਪੀ ਬਿਊਰੋ) Punjab, barnala, SHO ਪੰਜਾਬ ਅੰਦਰ ਲਗਾਤਾਰ ਵੱਧ ਰਹੇ ਨਸ਼ੇ ਨੂੰ ਲੈ ਕੇ ਜਿੱਥੇ ਪੰਜਾਬ ਦੇ ਲੋਕ ਦੁਖੀ ਨਜ਼ਰ ਆ ਰਹੇ ਹਨ, ਉੱਥੇ ਹੀ ਪੰਜਾਬ ਪੁਲਿਸ ‘ਤੇ ਇਹ ਵੀ ਵੱਡੇ ਸਵਾਲ ਚੁੱਕੇ ਜਾਂਦੇ ਹਨ। ਪਰ ਪੰਜਾਬ ਪੁਲਿਸ ਵੱਲੋਂ ਵੀ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਨਸ਼ੇ ਦੀ ਵੱਡੀ ਖੇਪ ਤਹਿਤ ਗਿਰਫਤਾਰ ਵੀ ਕੀਤਾ ਜਾ ਰਿਹਾ ਹੈ,ਉੱਥੇ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈਆਂ ਪ੍ਰੋਪਰਟੀਆਂ ਵੀ ਸੀਲ ਕੀਤੀਆਂ ਜਾ ਰਹੀਆਂ ਹਨ।





