‘ਦੋਸਤਾਂ ਨੇ ਹੀ ਨਸ਼ਾ ਦੇ ਕੇ ਮਾਰਿਆ ਸਾਡਾ ਪੁੱਤ’, ਪਰਿਵਾਰ ਨੇ ਰੋ-ਰੋ ਲਗਾਈ ਇਨਸਾਫ ਦੀ ਗੁਹਾਰ

‘ਦੋਸਤਾਂ ਨੇ ਹੀ ਨਸ਼ਾ ਦੇ ਕੇ ਮਾਰਿਆ ਸਾਡਾ ਪੁੱਤ’, ਪਰਿਵਾਰ ਨੇ ਰੋ-ਰੋ ਲਗਾਈ ਇਨਸਾਫ ਦੀ ਗੁਹਾਰ

ਬਰਨਾਲਾ (ਵੀਓਪੀ ਬਿਊਰੋ) Punjab, barnala, crime

ਬਰਨਾਲਾ ਦੇ ਪਿੰਡ ਪੱਖੋਕੇ ਵਿਖੇ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਮੌਤ ਹੋ ਗਈ। 24 ਸਾਲ ਦੇ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਮਾਮਲੇ ਨੂੰ ਲੈ ਕੇ ਪੀੜਿਤ ਪਰਿਵਾਰਿਕ ਮੈਂਬਰਾਂ ਨੇ ਮ੍ਰਿਤਕ ਦੇ ਨਸ਼ੇੜੀ ਦੋਸਤਾਂ ‘ਤੇ ਹੀ ਗੰਭੀਰ ਦੋਸ਼ ਲਾਏ ਹਨ। ਬਰਨਾਲਾ ਦੇ ਪਿੰਡ ਪੱਖੋਕੇ ਵਿੱਚ ਉਸ ਸਮੇਂ ਮਾਹੌਲ ਸਹਿਮ ਗਿਆ ਜਦ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਕੰਧ ਦੇ ਬਾਹਰ ਸੜਕੋਂ ਉੱਪਰ ਇੱਕ ਨੌਜਵਾਨ ਦੀ ਲਾਸ਼ ਮਿਲਣ ਕਾਰਨ ਪਿੰਡ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਮ੍ਰਿਤਕ ਦੀ ਪਹਿਚਾਣ 24 ਸਾਲ ਦੇ ਗੁਰਪ੍ਰੀਤ ਸਿੰਘ ਪੁੱਤਰ ਸਵਰਗੀ ਜਗਤਾਰ ਸਿੰਘ ਵਜੋਂ ਹੋਈ ਹੈ, ਜਿਸਦੇ ਦੇ ਮਾਤਾ ਰਣਜੀਤ ਕੌਰ, ਭੈਣ ਅਤੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦਾ ਲੜਕਾ ਗੁਰਪ੍ਰੀਤ ਸਿੰਘ ਜੋ ਆਪਣੀਆਂ ਤਿੰਨ ਭੈਣਾਂ ਅਤੇ ਇੱਕ ਭਰਾ ਦਾ ਸਭ ਤੋਂ ਛੋਟਾ ਭਰਾ ਸੀ ਜੋ ਦਿਹਾੜੀ ਮਜ਼ਦੂਰੀ ਕਰਦਾ ਸੀ। ਚਿੱਟੇ ਦੇ ਨਸ਼ੇ ਦੀ ਦਲਦਲ ਵਿੱਚ ਗਲਤ ਦੋਸਤਾਂ ਨਾਲ ਰਲਣ ਕਾਰਨ ਉਹ ਕੁਝ ਮਹੀਨੇ ਪਹਿਲਾਂ ਨਸ਼ੇ ਦਾ ਸੇਵਨ ਵੀ ਕਰਨ ਲੱਗ ਪਿਆ ਸੀ। ਪਰ ਉਸ ਨੂੰ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਡਾਕਟਰਾਂ ਤੋਂ ਨਸ਼ੇ ਦਾ ਇਲਾਜ ਵੀ ਕਰਾਇਆ ਗਿਆ।

ਇਸ ਦੌਰਾਨ ਉਸ ਦੇ ਦੋਸਤਾਂ ਨੇ ਉਸ ਨੂੰ ਦੁਬਾਰਾ ਫਿਰ ਨਸ਼ੇ ਦੀ ਦਲਦਲ ਵਿੱਚ ਫਸਾਣਾ ਸ਼ੁਰੂ ਕਰ ਦਿੱਤਾ। ਇਸ ਮੌਕੇ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਪਿੰਡ ਦੇ ਹੀ ਦੋ ਨੌਜਵਾਨਾਂ ਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਉਨਾਂ ਦੇ ਬੇਟੇ ਗੁਰਪ੍ਰੀਤ ਸਿੰਘ ਨੂੰ ਬੁੱਧਵਾਰ ਦੀ ਸ਼ਾਮ ਉਹਦੇ ਦੋਸਤ ਆਪਣੇ ਨਾਲ ਗੱਡੀ ਤੇ ਲੈ ਗਏ ਜੋ ਫਿਰ ਵਾਪਸ ਨਹੀਂ ਪਰਤੇ। ਇਸ ‘ਤੇ ਉਹਨਾਂ ਨੇ ਗੁਰਪ੍ਰੀਤ ਸਿੰਘ ਦੀ ਭਾਲ ਸ਼ੁਰੂ ਕੀਤੀ, ਪਰ ਸਵੇਰੇ ਉਸ ਦੀ ਲਾਸ਼ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪੱਖੋਂਕੇ ਦੇ ਬਾਹਰ ਸੜਕ ਕੋਲੋਂ ਮਿਲੀ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਮ੍ਰਿਤਕ ਦੇ ਨਸ਼ੇੜੀ ਦੋਸਤਾਂ ਨੇ ਹੀ ਉਸ ਨੂੰ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਦੇ ਘਾਟ ਉਤਾਰਿਆ ਹੈ। ਇਸ ਕਾਰਨ ਉਹਨਾਂ ਦੇ ਪੁੱਤ ਦੀ ਮੌਤ ਹੋਈ ਹੈ ਅਤੇ ਸਵੇਰੇ 2.56 ਦੇ ਕਰੀਬ ਗੱਡੀ ਤੇ ਉਸ ਦੀ ਲਾਸ ਸਕੂਲ ਦੇ ਬਾਹਰ ਸੜਕ ਤੇ ਛੁੱਟ ਕੇ ਚਲੇ ਗਏ। ਜਿਹਦੀ ਸਕੂਲ ਦੇ ਸੀਸੀਟੀਵੀ ਕੈਮਰੇ ਵਿੱਚ ਵੀ ਵੀਡੀਓ ਸਾਹਮਣੇ ਆਈ ਹੈ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਲਾਉਂਦੇ ਕਿਹਾ ਕਿ ਇਹਨਾਂ ਦੋਵੇਂ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਕੇ ਉਹਨਾਂ ਨੂੰ ਇਨਸਾਫ ਦਵਾਇਆ ਜਾਵੇ। ਇਸ ਮੌਕੇ ਪੁਲਿਸ ਥਾਣਾ ਬਰਨਾਲਾ ਸਦਰ ਦੇ ਐਸਐਚਓ ਸ਼ੇਰਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

error: Content is protected !!