ਜੇਲ੍ਹ ‘ਚ ਭੁੱਖ ਹੜਤਾਲ ‘ਤੇ ਬੈਠੇ ਗੈਂਗਸਟਰ, ਕਹਿੰਦੇ-ਸਾਡੀਆਂ ਮੰਗਾਂ ਪੂਰੀਆਂ ਕਰੋ

ਜੇਲ੍ਹ ‘ਚ ਭੁੱਖ ਹੜਤਾਲ ‘ਤੇ ਬੈਠੇ ਗੈਂਗਸਟਰ, ਕਹਿੰਦੇ-ਸਾਡੀਆਂ ਮੰਗਾਂ ਪੂਰੀਆਂ ਕਰੋ

ਬਠਿੰਡਾ (ਵੀਓਪੀ ਬਿਊਰੋ) Punjab, bathinda, jail

ਬਠਿੰਡਾ ਦੀ ਹਾਈ ਸਕਿਉਰਟੀ ਕੇਂਦਰੀ ਜੇਲ੍ਹ ਸੁੱਖਾ ਕਾਹਲਵਾਂ ਗਰੁੱਪ ਦੇ ਦੋ ਗੈਂਗਸਟਰਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਅਤੇ ਗੈਂਗਸਟਰ ਗੁਰਪ੍ਰੀਤ ਸਿੰਘ ਜੇਲ੍ਹ ਵਿੱਚ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ 22 ਜਨਵਰੀ 2025 ਦੀ ਸ਼ਾਮ ਤੋਂ ਦੋਵੇਂ ਗੈਂਗਸਟਰਾਂ ਨੇ ਜੇਲ੍ਹ ਅੰਦਰ ਖਾਣਾ ਨਹੀਂ ਖਾਧਾ ਹੈ।

ਜਾਣਕਾਰੀ ਮੁਤਾਬਕ ਦੋਵਾਂ ਗੈਂਗਸਟਰਾਂ ਦੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਸਿਵਲ ਪ੍ਰਸ਼ਾਸਨ ਨੂੰ ਭੁੱਖ ਹੜਤਾਲ ਸਬੰਧੀ ਸੂਚਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਐੱਸ.ਡੀ.ਐੱਮ. ਬਠਿੰਡਾ ਅਤੇ ਡੀ.ਐੱਸ.ਪੀ. ਸਿਟੀ ਟੂ ਨੂੰ ਭੁੱਖ ਹੜਤਾਲ ਸਬੰਧੀ ਦੋਵੇਂ ਗੈਂਗਸਟਰਾਂ ਨਾਲ ਰਾਬਤਾ ਬਣਾਉਣ ਦੀ ਡਿਊਟੀ ਲਗਾਈ ਗਈ ਹੈ।

error: Content is protected !!