ਦਿੱਲੀ ‘ਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨੂੰ ਮੀਟਿੰਗ ਲਈ ਬੁਲਾਇਆ

ਦਿੱਲੀ ‘ਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨੂੰ ਮੀਟਿੰਗ ਲਈ ਬੁਲਾਇਆ

ਦਿੱਲੀ/ਚੰਡੀਗੜ੍ਹ (ਵੀਓਪੀ ਬਿਊਰੋ) Delhi, Punjab, AAP ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਹੋਈ ਹੈ। ਇਸ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਤੁਹਾਨੂੰ ਦੱਸ ਦਈਏ ਕਿ ਵਿਧਾਨ ਸਭਾ ਦਿੱਲੀ ਦੀਆਂ ਚੋਣਾਂ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਵੀ ਕਾਫੀ ਜ਼ੋਰ ਲਾਇਆ ਸੀ ਅਤੇ ਦਿਨ ਰਾਤ ਚੋਣਾਂ ਵਿੱਚ ਪ੍ਰਚਾਰ ਕੀਤਾ ਸੀ।

ਹੁਣ ਇੱਕ ਗੱਲ ਨਿਕਲ ਕੇ ਸਾਹਮਣੇ ਆਈ ਹੈ ਕਿ ਕੱਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਮੀਟਿੰਗ ਬੁਲਾਈ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਾਰੇ ਦੇ ਸਾਰੇ ਐੱਮਐੱਲਏ ਦਿੱਲੀ ਜਾਣਗੇ।ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਅਤੇ ਪਾਰਟੀ ਦੀਆਂ ਭਵਿੱਖ ਵਿੱਚ ਸਰਗਰਮੀਆਂ ਗਤੀਵਿਧੀਆਂ ਨੂੰ ਲੈ ਕੇ ਚਰਚਾ ਕਰਨਗੇ।

ਹੁਣ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਪਾਰਟੀ ਵਿੱਚ ਕੀ ਚਰਚਾਵਾਂ ਹੋਣਗੀਆਂ? ਅਤੇ ਪਾਰਟੀ ਦੇ ਭਵਿੱਖ ਲਈ ਕੀ ਰਣਨੀਤੀ ਉਲੀਕੀ ਜਾਵੇਗੀ? ਪਰ ਹੁਣ ਦੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਕੋਲ ਸਿਰਫ ਪੰਜਾਬ ਦਾ ਕਿਲਾ ਹੀ ਬਚਿਆ ਹੈ ਅਤੇ 2027 ਦੀਆਂ ਚੋਣਾਂ ਤੋਂ ਪਹਿਲਾਂ ਪਹਿਲਾਂ ਆਮ ਆਦਮੀ ਪਾਰਟੀ ਚਾਹੇਗੀ ਕਿ ਉਹ ਪੰਜਾਬ ਵਿੱਚ ਇਤਿਹਾਸ ਦੁਹਰਾਵੇ ਅਤੇ ਪਾਰਟੀ ਨੂੰ ਹੋਰ ਵੀ ਜਿਆਦਾ ਮਜ਼ਬੂਤ ਕਰੇ।

error: Content is protected !!