ਘਰ ਆ ਕੇ ਬਦਮਾਸ਼ਾਂ ਨੇ ਚਲਾਈਆਂ ਗੋ+ਲ਼ੀਆਂ, ਇਨਸਾਫ ਲਈ ਗਏ ਤਾਂ ਪੁਲਿਸ ਨੇ ਮਾਰੇ ਦਬਕੇ

ਘਰ ਆ ਕੇ ਬਦਮਾਸ਼ਾਂ ਨੇ ਚਲਾਈਆਂ ਗੋ+ਲ਼ੀਆਂ, ਇਨਸਾਫ ਲਈ ਗਏ ਤਾਂ ਪੁਲਿਸ ਨੇ ਮਾਰੇ ਦਬਕੇ

Punjab, amritsar, crime

ਵੀਓਪੀ ਬਿਊਰੋ – ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਟਾਂਗਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ ਉੱਤੇ ਬੀਤੇ ਦਿਨ੍ਹੀਂ ਫਾਇਰਿੰਗ ਕੀਤੀ ਗਈ।

ਇਸ ਤੋਂ ਬਾਅਦ ਕਰੀਬ ਢਾਈ ਹਫਤੇ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਕੋਈ ਕਾਰਵਾਈ ਨਾ ਕੀਤੇ ਜਾਣ ਦਾ ਦੋਸ਼ ਲਗਾਉਂਦੇ ਹੋਏ ਪੀੜਿਤ ਪਰਿਵਾਰ ਨੇ ਹਲਫੀਆ ਬਿਆਨ ਕਰਵਾਕੇ ਮੀਡੀਆ ਰਾਹੀਂ ਉੱਚ ਪੁਲਿਸ ਅਧਿਕਾਰੀਆਂ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਰਣਜੀਤ ਕੌਰ ਅਤੇ ਉਸਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੀਤੀ 23 ਜਨਵਰੀ ਨੂੰ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਵੱਲੋਂ ਉਹਨਾਂ ਦੇ ਘਰ ਉੱਤੇ ਗੋਲੀਆਂ ਚਲਾਈਆਂ ਗਈਆਂ। ਜਿਸ ਦੌਰਾਨ ਹਮਲਾਵਰਾਂ ਨੇ ਘਰ ਉੱਤੇ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਉਹਨਾਂ ਦੱਸਿਆ ਕਿ ਉਕਤ ਘਟਨਾ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਚੌਂਕੀ ਟਾਂਗਰਾ ਅਤੇ ਥਾਣਾ ਤਰਸਿੱਕਾ ਨੂੰ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ਉੱਤੇ ਪੁੱਜ ਕੇ ਤਿੰਨ ਗੋਲੀਆਂ ਦੇ ਖੋਲ ਬਰਾਮਦ ਕੀਤੇ ਗਏ ਸਨ।

ਪੀੜਿਤ ਪਰਿਵਾਰ ਨੇ ਪੁਲਿਸ ਉੱਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਹਨਾਂ ਵੱਲੋਂ ਵਾਰ-ਵਾਰ ਪੁਲਿਸ ਨੂੰ ਕਾਰਵਾਈ ਦੀ ਅਪੀਲ ਕੀਤੀ ਗਈ ਇਥੋਂ ਤੱਕ ਕਿ ਉੱਚ ਪੁਲਿਸ ਅਧਿਕਾਰੀਆਂ ਨਾਲ ਵੀ ਰਾਬਤਾ ਕਰਕੇ ਇਨਸਾਫ ਦੀ ਮੰਗ ਕੀਤੀ ਗਈ ਲੇਕਿਨ ਕਰੀਬ 17 ਤੋਂ 18 ਦਿਨ ਬੀਤ ਜਾਣ ਦੇ ਬਾਵਜੂਦ ਵੀ ਅਣਪਛਾਤੇ ਹਮਲਾਵਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।।ਸਗੋਂ ਇਸ ਤੋਂ ਉਲਟ ਪੁਲਿਸ ਕਾਰਵਾਈ ਦੀ ਬਜਾਏ ਉਨ੍ਹਾਂ ਨੂੰ ਦਬਕੇ ਮਾਰ ਰਹੀ ਹੈ।

ਇਸ ਸਬੰਧੀ ਪੁਲਿਸ ਥਾਣਾ ਤਰਸਿੱਕਾ ਦੇ ਐੱਸਐੱਚਓ ਬਲਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਘਟਨਾ ਤੋਂ ਬਾਅਦ ਇਹਨਾਂ ਨੂੰ ਥਾਣੇ ਬੁਲਾ ਕੇ ਜਾਂਚ ਪੜਤਾਲ ਕੀਤੀ ਗਈ ਹੈ ਅਤੇ ਇਸ ਮਾਮਲੇ ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!