ਸੰਸਦ ਤੋਂ ਗੈਰ-ਹਾਜ਼ਰੀ ਖੋਹ ਸਕਦੀ ਹੈ ਅੰਮ੍ਰਿਤਪਾਲ ਸਿੰਘ ਤੋਂ ਮੈਂਬਰਸ਼ਿਪ, ਹਾਈ ਕੋਰਟ ਨੇ ਕਹੀ ਵੱਡੀ ਗੱਲ
Punjab, political, amritpal singh
ਚੰਡੀਗੜ੍ਹ (ਵੀਓਪੀ ਬਿਊਰੋ) ਸ੍ਰੀ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੀ ਚੋਣ ਜਿੱਤ ਕੇ ਸੰਸਦ ਦੀ ਮੈਂਬਰਸ਼ਿਪ ਹਾਸਿਲ ਕੀਤੀ ਸੀ ਪਰ ਇਸ ਦੌਰਾਨ ਉਹ ਲਗਾਤਾਰ ਲੋਕ ਸਭਾ ਦੀ ਕਾਰਵਾਈ ਤੋਂ ਗੈਰ ਹਾਜ਼ਰ ਹਨ। ਦੱਸਿਆ ਜਾ ਰਿਹਾ ਹੈ ਕਿ ਲਗਾਤਾਰ 46 ਦਿਨਾਂ ਦੀ ਲੋਕ ਸਭਾ ਦੀ ਕਾਰਵਾਈ ਤੋਂ ਅੰਮ੍ਰਿਤਪਾਲ ਸਿੰਘ ਗੈਰ ਹਾਜ਼ਰ ਹੈ। ਇਸਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਐੱਨਐੱਸਏ ਤਹਿਤ ਡਿਬਰੂਗੜ੍ਹ ਜੇਲ੍ਹ ਬੰਦ ਹੈ। ਇਸ ਲਈ ਉਹ ਲੋਕ ਸਭਾ ਦੀ ਕਾਰਵਾਈ ਵਿੱਚ ਹਾਜ਼ਰ ਨਹੀਂ ਹੋ ਪਾ ਰਿਹਾ। ਹੁਣ ਅੰਮ੍ਰਿਤਪਾਲ ਨੇ ਇਸ ਮਾਮਲੇ ਸਬੰਧੀ ਹਾਈਕੋਰਟ ਦਾ ਰੁੱਖ ਕੀਤਾ ਹੈ ਅਤੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਲੋਕ ਸਭਾ ਦੀ ਕਾਰਵਾਈ ਵਿੱਚ ਸ਼ਾਮਿਲ ਹੋਣ ਦੇ ਬਾਰੇ ਕਿਹਾ ਹੈ। ਤੁਹਾਨੂੰ ਦੱਸ ਦਈਏ ਕਿ ਜੇਕਰ 60 ਦਿਨ ਕੋਈ ਲੋਕ ਸਭਾ ਮੈਂਬਰ ਸੰਸਦ ਦੀ ਕਾਰਵਾਈ ਵਿੱਚ ਸ਼ਾਮਿਲ ਨਹੀਂ ਹੁੰਦਾ ਤਾਂ ਉਸਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰ ਦਿੱਤੀ ਜਾਂਦੀ ਹੈ।





